ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਸੰਸਦ ਮੈਂਬਰਾਂ ਪ੍ਰਨੀਤ ਕੌਰ, ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਅਮਰ ਸਿੰਘ ਨੂੰ ਸ਼ਾਮ 5 ਵਜੇ ਤੱਕ ਧਰਨੇ ‘ਤੇ ਬੈਠਣ ਦੀ ਇਜਾਜ਼ਤ ਦਿੱਤੀ ਗਈ ਸੀ। ਹਾਲਾਂਕਿ ਉਨ੍ਹਾਂ ਨੇ ਦੇਰ ਰਾਤ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਸੜਕ 'ਤੇ ਹੀ ਸੌਂ ਗਏ।
ਈਟੀਵੀ ਭਾਰਤ ਨੇ ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਮੌਕੇ ਤੋਂ ਹਿਲਣ ਤੋਂ ਇਨਕਾਰ ਕਰ ਦਿੱਤਾ।
ਬਿੱਟੂ ਨੇ ਕਿਹਾ ਜਦੋਂ ਤੱਕ ਸਰਕਾਰ ਸਪੈਸ਼ਲ ਸੈਸ਼ਨ ਨੂੰ ਨਹੀਂ ਸੱਦਦੀ ਉਹ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਭਾਵੇਂ ਕੇਂਦਰ ਨੇ ਕਿਸਾਨਾਂ ਨੂੰ ਜੰਤਰ-ਮੰਤਰ ਤੇ ਧਰਨਾ ਕਰਨ ਦੀ ਇਜਾਜ਼ਤ ਨਹੀਂ ਕੀਤੀ ਉਹ ਸਿੰਘੂ ਤੇ ਟੀਕਰੀ ਸਰਹੱਦ ਤੇ ਚੱਲੇ ਗਏ। ਪਰ ਜਨਤਾ ਦੇ ਨੁਮਾਇੰਦੇ ਹੋਣ ਦੇ ਕਾਰਨ ਉਹ ਕਿਸਾਨਾਂ ਦੀ ਆਵਾਜ਼ ਬਣ ਕੇ ਜੰਤਰ ਮੰਤਰ 'ਤੇ ਆਏ ਹਨ।
ਰੇਲ ਮੰਤਰੀ ਪਿਯੂਸ਼ ਗੋਇਲ 'ਤੇ ਚੁਟਕੀ ਲੈਂਦਿਆਂ ਬਿੱਟੂ ਨੇ ਕਿਹਾ ਕਿ ਜਦੋਂ ਤੱਕ ਉਹ ਮੀਟਿੰਗਾਂ ਵਿੱਚ ਹਿੱਸਾ ਨਹੀਂ ਲੈਂਦੇ, ਇਸ ਤੋਂ ਵਧੀਆ ਕੁੱਝ ਵੀ ਨਹੀਂ ਹੋਵੇਗਾ।
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਵਿਰੋਧ ਵੀ ਕੀਤਾ ਸੀ। ਕਿਸਾਨ ਸੰਗਠਨ ਅਤੇ ਕੇਂਦਰ ਸਰਕਾਰ ਦਰਮਿਆਨ ਛੇਵੀਂ ਬੈਠਕ ਬੁੱਧਵਾਰ ਨੂੰ ਹੋਵੇਗੀ।