ਫਤਿਹਾਬਾਦ: ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਨੂੰ ਕੂਚ ਕਰ ਰਹੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਪੰਜਾਬ ਰਾਹੀਂ ਹਰਿਆਣਾ ਵਿੱਚ ਦਾਖਲ ਹੋਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਬਾਰਡਰ 'ਤੇ ਉਨ੍ਹਾਂ ਦਾ ਇਕੱਠ ਵੱਧਦਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੋ ਵੀ ਹਰਿਆਣਾ ਪੁਲਿਸ ਚਾਹੇ ਜੋ ਵੀ ਕਰ ਲਏ, ਉਹ ਦਿੱਲੀ ਜ਼ਰੂਰ ਪਹੁੰਚਣਗੇ।
ਕਿਸਾਨਾਂ ਦੇ ਜੱਥੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋਏ ਹਨ। ਉਨ੍ਹਾਂ ਦਾ ਟੀਚਾ ਦਿੱਲੀ ਪਹੁੰਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।
ਜਦੋਂ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ ਗਿਆ ਤਾਂ ਹਰਿਆਣਾ ਸਰਕਾਰ ਨੇ ਵੱਡੀ ਗਿਣਤੀ ਵਿੱਚ ਇਕੱਠ ਕਰਨ ‘ਤੇ ਪਾਬੰਦੀ ਲਗਾਈ ਹੋਈ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਦਿੱਲੀ ਪਹੁੰਚਣਾ ਹੈ। ਉਹ ਦਿੱਲੀ ਜ਼ਰੂਰ ਪਹੁੰਚਣਗੇ। ਸਾਰੇ ਕਿਸਾਨ ਆਗੂ ਇੱਥੇ ਇਕੱਠੇ ਹੋਣਗੇ। ਉਹ ਜੋ ਵੀ ਫੈਸਲਾ ਲੈਣਗੇ ਉਸੇ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਕਿਸਾਨ ਆਗੂ ਨੇ ਦੱਸਿਆ ਕਿ ਉਹ ਲੋਕ ਇੱਕ ਸਾਲ ਦਾ ਰਾਸ਼ਨ ਨਾਲ ਲੈ ਕੇ ਚੱਲ ਰਹੇ ਹਨ।
ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਕੋਰੋਨਾ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਦੇ ਕਿਸਾਨਾਂ ਦੇ ਦਾਖਲੇ ‘ਤੇ ਪਾਬੰਦੀ ਲੱਗਾ ਰੱਖੀ ਹੈ। ਜਿਸਦੇ ਲਈ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਦੀ ਸਰਹੱਦ ਵਿੱਚ ਕਿਸਾਨਾਂ ਦਾ ਦਾਖਲ ਹੋਣਾ ਹਰਿਆਣਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ।