ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਵਾਇਰਸ ਦੇ ਵੱਧ ਰਹੇ ਪ੍ਰਕੋਪ ਅਤੇ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਇਸ ਨਾਲ ਨਜਿੱਠਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ‘ਫਲੂ ਕਾਰਨਰ’ ਸਥਾਪਤ ਕੀਤੇ ਜਾ ਰਹੇ ਹਨ। ਇਹ 'ਫਲੂ ਕਾਰਨਰ' ਜਿੰਨੀ ਜਲਦੀ ਹੋ ਸਕੇ ਸਾਹ ਦੇ ਰੋਗੀਆ ਦੀ ਜਾਂਚ ਕਰੇਗਾ ਅਤੇ ਅਜਿਹੇ ਸ਼ੱਕੀ ਵਿਅਕਤੀਆਂ ਦੀ ਆਵਾਜਾਈ ਨੂੰ ਸੀਮਿਤ ਕਰਨਾ ਨਿਸ਼ਚਤ ਕਰੇਗਾ, ਜਿਸ ਨਾਲ ਬਿਮਾਰੀ ਦਾ ਫੈਲਾਅ ਜ਼ਿਆਦਾ ਨਾ ਹੋ ਸਕੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਉਨ੍ਹਾਂ ਨੇ ਵਿਸ਼ਵ ਪੱਧਰ ਉੱਤੇ ਫੈਲੀ ਇਸ ਬਿਮਾਰੀ ਤੋਂ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਇਥੋਂ ਤਕ ਕਿ ਦਿੱਲੀ ਅਤੇ ਤੇਲੰਗਾਨਾ ਤੋਂ ਵੀ ਇੱਕ ਇੱਕ ਮਰੀਜ਼ ਇਸ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ।
ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ, ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਹਾਂਮਾਰੀ ਰੋਗ ਐਕਟ-1897 ਦੀ ਧਾਰਾ 2,3, ਅਤੇ 4 ਦੇ ਅਧੀਨ, 'ਪੰਜਾਬ ਮਹਾਂਮਾਰੀ ਰੋਗ, ਕੋਵਿਡ -19 ਰੈਗੂਲੇਸ਼ਨਜ਼ -2020' ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਕੋਵਿਡ -19 ਨੂੰ ਬਣਾਇਆ ਜਾ ਰਿਹਾ ਹੈ। ਇਸ ਸੰਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।
ਮੰਤਰੀ ਮੰਡਲ ਵੱਲੋਂ ਪ੍ਰਵਾਨਿਤ ਨੋਟੀਫਿਕੇਸ਼ਨ ਦੇ ਅਨੁਸਾਰ, ਪੰਜਾਬ ਵਿੱਚ ਕਿਸੇ ਵੀ ਪ੍ਰਾਈਵੇਟ ਪ੍ਰਯੋਗਸ਼ਾਲਾ ਨੂੰ ਕੋਵਿਡ -19 ਦਾ ਟੈਸਟ ਕਰਨ ਜਾਂ ਨਮੂਨਾ ਲੈਣ ਦਾ ਅਧਿਕਾਰ ਨਹੀਂ ਹੈ। ਕੋਈ ਵੀ ਵਿਅਕਤੀ ਜਾਂ ਸੰਸਥਾ ਸਿਹਤ ਵਿਭਾਗ ਦੀ ਅਗਿਆ ਤੋਂ ਬਿਨਾਂ ਕੋਵਿਡ -19 ਨਾਲ ਸਬੰਧਤ ਕੋਈ ਜਾਣਕਾਰੀ ਦੇਣ ਲਈ ਕਿਸੇ ਵੀ ਰੂਪ ਵਿੱਚ ਪ੍ਰਿੰਟ ਜਾਂ ਹੋਰ ਮੀਡੀਆ ਦਾ ਇਸਤੇਮਾਲ ਨਹੀਂ ਕਰੇਗਾ।
ਜੇ ਕੋਈ ਵਿਅਕਤੀ ਪਿਛਲੇ 14 ਦਿਨਾਂ ਦੌਰਾਨ ਕੋਵਿਡ -19 ਵੱਲੋਂ ਪ੍ਰਭਾਵਿਤ ਖੇਤਰ ਦੀ ਯਾਤਰਾ ਕਰਦਾ ਹੈ ਜਾਂ ਕਿਸੇ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ, ਤਾਂ ਉਹ ਵਿਅਕਤੀ ਹਸਪਤਾਲ ਵਿੱਚ ਇੱਕ ਪਾਸੇ ਰੱਖਿਆ ਜਾਵੇਗਾ ਅਤੇ ਤੁਰੰਤ ਉਸ ਡਾਕਟਰ ਜਾਂ ਹਸਪਤਾਲ ਜਾਂ ਕਲੀਨਿਕ ਵੱਲੋਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇਗਾ।
ਕੋਵਿਡ -19 ਤੋਂ ਪ੍ਰਭਾਵਿਤ ਦੇਸ਼ ਜਾਂ ਖੇਤਰ ਦੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਨਜ਼ਦੀਕੀ ਹਸਪਤਾਲਾਂ ਜਾ ਹੈਲਥਲਾਈਨ ਨੰਬਰ-104 ਉੱਤੇ ਕਾਲ ਕਰਕੇ ਆਪਣੀ ਯਾਤਰਾ ਦੇ ਬਾਰੇ ਜਾਣਕਾਰੀ ਦੇਣਾ ਜ਼ਰੂਰੀ ਹੈ।