ETV Bharat / bharat

ਪੰਜਾਬ ਸਰਕਾਰ ਨੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਨੂੰ 10+1 'ਚ ਆਰਜ਼ੀ ਦਾਖ਼ਲਾ ਲੈਣ ਲਈ ਦਿੱਤੀ ਮਨਜ਼ੂਰੀ: ਸਿੱਖਿਆ ਮੰਤਰੀ - Open School Students

ਪੰਜਾਬ ਸਰਕਾਰ ਨੇ ਓਪਨ ਸਕੂਲ ਦੇ ਵਿਦਿਆਰਥੀਆਂ ਨੂੰ ਦੁਵਿਧਾ 'ਚੋਂ ਕੱਢਦਿਆਂ 11ਵੀਂ ਜਮਾਤ 'ਚ ਦਾਖ਼ਲਾ ਲੈਣ ਦੀ ਮਨਜ਼ੂਰੀ ਦਿੱਤੀ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕੇ ਇਹ ਓਪਨ ਸਕੂਲ ਦੇ 10ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਪ੍ਰਮੋਸ਼ਨ ਆਰਜ਼ੀ ਹੋਵੇਗੀ।

ਪੰਜਾਬ ਸਰਕਾਰ ਨੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਨੂੰ 10+1 'ਚ ਆਰਜ਼ੀ ਦਾਖ਼ਲਾ ਲੈਣ ਲਈ ਦਿੱਤੀ ਮਨਜ਼ੂਰੀ: ਸਿੱਖਿਆ ਮੰਤਰੀ
ਤਸਵੀਰ
author img

By

Published : Jul 31, 2020, 9:15 PM IST

ਚੰਡੀਗੜ੍ਹ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 10+1 'ਚ ਓਪਨ ਸਕੂਲਾਂ ਦੇ 31,022 ਉਮੀਦਵਾਰਾਂ ਨੂੰ ਨਿਯਮਤ ਵਿਦਿਆਰਥੀਆਂ ਵਜੋਂ ਸਕੂਲਾਂ ਵਿੱਚ ਦਾਖ਼ਲਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਾਤ ਸੁਖਾਵੇਂ ਹੋਣ ’ਤੇ ਉਨ੍ਹਾਂ ਨੂੰ ਦਸਵੀਂ ਜਮਾਤ ਦੀ ਪ੍ਰੀਖਿਆ ਦੇਣੀ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨਿਯਮਤ ਵਿਦਿਆਰਥੀਆਂ ਦਾ ਮੈਟ੍ਰਿਕ ਦਾ ਨਤੀਜਾ ਨਿਰੰਤਰ ਵਿਆਪਕ ਮੁਲਾਂਕਣ (ਸੀਸੀਈ) ਦੇ ਆਧਾਰ 'ਤੇ ਐਲਾਨ ਕੀਤਾ ਗਿਆ ਸੀ ਪਰ ਓਪਨ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਰੋਕ ਲਿਆ ਗਿਆ ਕਿਉਂਕਿ ਇਹ ਵਿਦਿਆਰਥੀ ਸੀਸੀਈ ਮਾਪਦੰਡ ਦੇ ਅਧੀਨ ਨਹੀਂ ਆਉਂਦੇ।

ਓਪਨ ਸਕੂਲਾਂ ਦੇ ਵਿਦਿਆਰਥੀ ਨਿਯਮਤ ਵਿਦਿਆਰਥੀਆਂ ਵਜੋਂ ਸਕੂਲ ਵਿੱਚ ਦਾਖ਼ਲਾ ਲੈਣ ਲਈ ਦੁਬਿਧਾ ਵਿੱਚ ਸਨ । ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਥੋੜ੍ਹੇ ਸਮੇਂ ਲਈ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਹੁਣ ਉਹ ਵਿਦਿਆਰਥੀ 10 + 1 ਵਿੱਚ ਇਸ ਸ਼ਰਤ ’ਤੇ ਆਰਜ਼ੀ ਦਾਖ਼ਲਾ ਲੈ ਸਕਣਗੇ ਕਿ ਜਦੋਂ ਵੀ ਹਾਲਾਤ ਸੁਖਾਵੇਂ ਹੋਣਗੇ ਉਨ੍ਹਾਂ ਨੂੰ ਦਸਵੀਂ ਦੀ ਪ੍ਰੀਖਿਆ ਦੇਣੀ ਪਵੇਗੀ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ ਸਾਲ ਦੇ ਵਿਦਿਆਰਥੀਆਂ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਸਬੰਧਤ ਸਾਲ ਦੇ ਸੀਸੀਈ ਦੇ ਅਧਾਰ 'ਤੇ ਐਲਾਨਣ ਦਾ ਫ਼ੈਸਲਾ ਵੀ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਸਾਲ ਸਪਲੀਮੈਂਟਰੀ ਪ੍ਰੀਖਿਆ ਦੇ ਰੂਪ ਵਿੱਚ ਇੱਕ ਵਿਸ਼ੇ ਲਈ ਪ੍ਰੀਖਿਆ 'ਚ ਬੈਠਣਾ ਸੀ ਪਰ ਉਹ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪ੍ਰੀਖਿਆ ਰੱਦ ਹੋਣ ਕਾਰਨ ਸਪਲੀਮੈਂਟਰੀ ਪ੍ਰੀਖਿਆ ਨਹੀਂ ਦੇ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਓਪਨ ਸਕੂਲ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦੀ ਤਰੀਕ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਹੈ ਪਰ ਕੋਵਿਡ -19 ਦੇ ਫੈਲਣ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਪ੍ਰੀਖਿਆਵਾਂ ਲਈ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਅਤੇ ਬੋਰਡ ਵਲੋਂ ਪ੍ਰੀਖਿਆਵਾਂ ਉਦੋਂ ਹੀ ਕਰਵਾਈਆਂ ਜਾਣਗੀਆਂ ਜਦੋਂ ਸਰਕਾਰ ਉਨ੍ਹਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਆਗਿਆ ਦੇਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.