ਚੰਡੀਗੜ੍ਹ: ਪੰਜਾਬ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਔਰਤਾਂ ਖ਼ਿਲਾਫ਼ ਨਿੰਦਣਯੋਗ ਸ਼ਬਦਾਵਲੀ ਵਾਲਾ ਵੀਡੀਓ ਵਾਇਰਲ ਕਰਨ ਅਤੇ ਫਿਰਕੂ ਨਫ਼ਰਤ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਦੀ ਸਵੇਰ ਪੰਜਾਬ ਪੁਲਿਸ ਅੰਮ੍ਰਿਤਸਰ (ਦਿਹਾਤੀ) ਦੀਆਂ 11 ਜਵਾਨਾਂ ਵਾਲੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਵਾਲਾ ਇੱਕ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਲਈ ਇੱਕ ਮੁਹਿੰਮ ਚਲਾਈ ਗਈ ਸੀ, ਜਿਸ ਤੋਂ ਬਾਅਦ ਇੱਕ ਫੇਸਬੁੱਕ ਵੀਡੀਓ ਰਾਹੀਂ ਸੂਰੀ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਉਸ ਦੇ ਨਾਂਅ ਦੀ ਵਰਤੋਂ ਕਰਕੇ ਕਿਸੇ ਹੋਰ ਵਿਅਕਤੀ ਵੱਲੋਂ ਵਾਇਰਲ ਕੀਤੀ ਗਈ ਹੈ।
-
The @PunjabPoliceInd has arrested #ShivSena (Taksali) president #SudhirSuri over the viral video clip denigrating women and inciting enmity between different groups, after a nearly 1300 km chase that ended in Indore, Madhya Pradesh.
— Government of Punjab (@PunjabGovtIndia) July 12, 2020 " class="align-text-top noRightClick twitterSection" data="
">The @PunjabPoliceInd has arrested #ShivSena (Taksali) president #SudhirSuri over the viral video clip denigrating women and inciting enmity between different groups, after a nearly 1300 km chase that ended in Indore, Madhya Pradesh.
— Government of Punjab (@PunjabGovtIndia) July 12, 2020The @PunjabPoliceInd has arrested #ShivSena (Taksali) president #SudhirSuri over the viral video clip denigrating women and inciting enmity between different groups, after a nearly 1300 km chase that ended in Indore, Madhya Pradesh.
— Government of Punjab (@PunjabGovtIndia) July 12, 2020
ਡੀਜੀਪੀ ਨੇ ਦੱਸਿਆ ਕਿ ਸੂਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਰਤ ਅਤੇ ਵਿਦੇਸ਼ਾਂ ਤੋਂ ਭਾਰੀ ਅਲੋਚਨਾ ਕੀਤੀ ਗਈ। ਜੰਡਿਆਲਾ ਪੁਲਿਸ ਨੇ ਸੂਰੀ ਵਿਰੁੱਧ ਅਪਰਾਧਿਕ ਕੇਸ ਐਫਆਈਆਰ ਨੰ. 208, ਆਈ ਪੀ ਸੀ ਦੀ ਧਾਰਾ 153-ਏ, 354 ਏ, 509 ਅਤੇ 67 ਆਈ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਸੂਰੀ ਵੱਲੋਂ ਉਕਤ ਇਤਰਾਜ਼ਯੋਗ ਵੀਡੀਓ ਕਲਿੱਪ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਰਾਹੀਂ ਸ਼ੱਕੀ ਵਿਅਕਤੀ ਦੇ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਦੇ ਆਦੇਸ਼ ਦਿੱਤੇ ।
ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਫੌਰੈਂਸਿਕ ਸਾਇੰਸ ਲੈਬੋਰਟਰੀ ਤੋਂ ਛੇਤੀ ਤੋਂ ਛੇਤੀ ਕਲਿੱਪ ਦੀ ਜਾਂਚ ਕਰਵਾਈ ਜਾਵੇ। ਇਸ ਤੋਂ ਬਾਅਦ ਦੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫ਼ਤਾਰੀ ਦੇ ਡਰੋਂ ਸੂਰੀ ਇੰਦੌਰ ਭੱਜ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਮੱਧ ਪ੍ਰਦੇਸ਼ ਪੁਲਿਸ ਦੇ ਤਾਲਮੇਲ ਨਾਲ ਸਫ਼ਲਤਾਪੂਰਵਕ ਚਲਾਇਆ ਗਿਆ ਸੀ।