ETV Bharat / bharat

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਭਾਲ 'ਚ ਪੰਜਾਬ ਪੁਲਿਸ ਪਹੁੰਚੀ ਸੁੰਦਰਨਗਰ

29 ਸਾਲ ਪੁਰਾਣੇ ਬਹੁ-ਚਰਚਿਤ ਬਲਵੰਤ ਸਿੰਘ ਮੁਲਤਾਨੀ ਕੇਸ ਵਿੱਚ ਪੁਲਿਸ ਦੀਆਂ ਟੀਮਾਂ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੁਲਿਸ ਉਨ੍ਹਾਂ ਦੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਬਣੇ ਫਾਰਮ ਹਾਊਸ 'ਤੇ ਪਹੁੰਚੀ।

ਫ਼ੋਟੋ
ਫ਼ੋਟੋ
author img

By

Published : Aug 28, 2020, 5:27 PM IST

Updated : Aug 28, 2020, 5:39 PM IST

ਮੰਡੀ(ਹਿਮਾਚਲ ਪ੍ਰਦੇਸ਼): ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ 'ਤੇ ਕਤਲ ਦਾ ਮੁਕਦਮਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਪ੍ਰਕਿਰਿਆਵਾਂ ਤੇਜ਼ ਕਰ ਦਿੱਤੀ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸੁਮੇਧ ਸਿੰਘ ਸੈਣੀ ਦੇ ਸਾਰੇ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਹੀ ਸ਼ੁੱਕਰਵਾਰ ਨੂੰ, ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਅਧੀਨ ਆਉਂਦੀ ਗ੍ਰਾਮ ਪੰਚਾਇਤ ਬਾਢੋ ਰੋਹਾੜਾ ਦੇ ਪਿੰਡ ਜੰਖਰੀ ਵਿੱਚ ਸਥਿਤ ਉਨ੍ਹਾਂ ਦੇ ਫ਼ਾਰਮ ਹਾਊਸ 'ਤੇ ਛਾਪੇਮਾਰੀ ਕੀਤੀ ਪਰ ਉੱਥੇ ਸੁਮੇਧ ਸੈਣੀ ਨਹੀਂ ਮਿਲੇ। ਕਾਫ਼ੀ ਸਮੇਂ ਤੱਕ ਪੁਲਿਸ ਟੀਮ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਸ ਤੋਂ ਬਾਅਦ ਪੁਲਿਸ ਟੀਮ ਵਾਪਸ ਪਰਤ ਗਈ। ਇਸ ਦੇ ਨਾਲ ਹੀ ਸਾਬਕਾ ਡੀਜੀਪੀ ਦੀ ਭਾਲ ਵਿੱਚ ਲੱਗੀ ਪੁਲਿਸ ਟੀਮ ਸੂਬੇ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਥਾਵਾਂ 'ਤੇ ਵੀ ਉਨ੍ਹਾਂ ਦੀ ਭਾਲ ਕਰ ਰਹੀ ਹੈ।

ਫ਼ੋਟੋ
ਫ਼ੋਟੋ

ਸੁੰਦਰਨਗਰ ਦੇ ਨਹਿਰੀ ਵਿੱਚ ਹੈ ਫਾਰਮ ਹਾਊਸ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਲਗਭਗ 3 ਦਹਾਕਿਆਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਸੁੰਦਰਨਗਰ ਨਹਿਰੀ ਖੇਤਰ ਦੀ ਬਾਢੋ ਰੋਹਾੜਾ ਪੰਚਾਇਤ ਦੇ ਜੰਖਰੀ ਪਿੰਡ ਵਿੱਚ ਫਾਰਮ ਹਾਊਸ ਖਰੀਦਿਆ ਸੀ ਤੇ ਇੱਥੇ ਆਉੇਂਦੇ-ਜਾਂਦੇ ਰਹਿੰਦੇ ਹਨ। ਤਾਲਾਬੰਦੀ ਦੇ ਵਿਚਕਾਰ ਉਨ੍ਹਾਂ ਦੇ ਇੱਥੇ ਆਉਣ-ਜਾਣ ਦੀ ਗੱਲ ਕਹੀ ਗਈ ਸੀ। ਇਸ ਦੇ ਆਧਾਰ 'ਤੇ ਪੰਜਾਬ ਪੁਲਿਸ ਦੀ ਟੀਮ ਨੇ ਇਹ ਛਾਪੇਮਾਰੀ ਕੀਤੀ ਹੈ ਪਰ ਪੁਲਿਸ ਦੀ ਇਸ ਛਾਪੇਮਾਰੀ ਦੇ ਬਾਰੇ ਵਿੱਚ ਮੰਡੀ ਪੁਲਿਸ, ਨਹਿਰੀ ਪੁਲਿਸ ਦੇ ਨਾਲ ਪੰਚਾਇਤ ਪ੍ਰਧਾਨ ਤੱਕ ਨੂੰ ਜਾਣਕਾਰੀ ਨਹੀਂ ਸੀ।

ਕੀ ਹੈ ਮਾਮਲਾ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮਰਹੂੁਮ ਡੀਐਸਪੀ ਸਤਬੀਰ ਸਿੰਘ, ਰਿਟਾਇਰਡ ਐਸਪੀ ਬਲਦੇਵ ਸਿੰਘ, ਰਿਟਾਇਰਡ ਇੰਸਪੈਕਟਰ ਹਰਸਹਾਏ, ਜਗੀਰ ਸਿੰਘ, ਅਨੋਖ ਸਿੰਘ ਤੇ ਹੋਰਾਂ ਵਿਰੁੱਧ ਮਟੌਰ ਪੁਲਿਸ ਥਾਣੇ ਵਿੱਚ ਅਗਵਾ ਤੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਉਸ ਵੇਲੇ ਦਾ ਹੈ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਵਜੋਂ ਸੇਵਾਵਾਂ ਨਿਭਾ ਰਹੇ ਸਨ। ਬਲਵੰਤ ਸਿੰਘ ਮੁਲਤਾਨੀ ਨੂੰ ਸੁਮੇਧ ਸਿੰਘ ਸੈਣੀ 'ਤੇ ਚੰਡੀਗੜ੍ਹ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕਾਬੂ ਵਿੱਚ ਲਿਆ ਗਿਆ ਸੀ। ਹਮਲੇ ਵਿੱਚ ਸੈਣੀ ਦੀ ਸੁਰੱਖਿਆ ਵਿੱਚ ਤਾਇਨਾਤ 4 ਪੁਲਿਸ ਮੁਲਾਜ਼ਮ ਮਾਰੇ ਗਏ ਸਨ। ਦੋਸ਼ ਹੈ ਕਿ 1991 ਵਿੱਚ ਸੈਣੀ ਦੇ ਕਤਲ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲਿਸ ਨੇ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਬਲਵੰਤ ਸਿੰਘ ਮੁਲਤਾਨੀ ਨੂੰ ਜੇਲ੍ਹ ਵਿੱਚ ਟਾਰਚਰ ਕੀਤਾ ਗਿਆ, ਫਿਰ ਦੱਸਿਆ ਗਿਆ ਕਿ ਬਲਵੰਤ ਗ੍ਰਿਫ਼ਤ 'ਚੋਂ ਭੱਜ ਗਿਆ ਹੈ।

ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਬਲਵੰਤ ਦੀ ਤਸ਼ੱਦਦ ਕਾਰਨ ਮੌਤ ਹੋਈ ਸੀ। 2008 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ, ਜਿਸ ਤੋਂ ਬਾਅਦ 2008 ਵਿੱਚ ਸੀਬੀਆਈ ਨੇ ਸੈਣੀ ਦੇ ਵਿਰੁੱਧ ਕੇਸ ਦਰਜ ਕੀਤਾ।

ਪਿਛਲੇ ਮਹੀਨੇ ਹੋਇਆ ਮਾਮਲਾ ਦਰਜ

ਉੱਥੇ ਹੀ ਹੁਣ ਪੰਜਾਬ ਪੁਲਿਸ ਨੇ ਕੁਝ ਦਿਨ ਪਹਿਲਾਂ ਸੈਣੀ ਦੇ ਵਿਰੁੱਧ ਆਈਪੀਸੀ ਦੀ ਧਾਰਾ 364, 201, 344, 330 ਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਸੀ। ਹੁਣ ਇਨ੍ਹਾਂ ਦੇ ਵਿਰੁੱਧ ਆਈਪੀਸੀ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਭਾਲ ਵਿੱਚ ਲੱਗੀ ਹੋਈ ਹੈ।

Last Updated : Aug 28, 2020, 5:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.