ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2020 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 175 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 258 ਨਵੇਂ ਮਾਮਲਿਆਂ ਵਿੱਚੋਂ 8 ਅੰਮ੍ਰਿਤਸਰ, 78 ਲੁਧਿਆਣਾ, 16 ਜਲੰਧਰ, 43 ਪਟਿਆਲਾ, 43 ਸਗੰਰੂਰ, 2 ਗੁਰਦਾਸਪੁਰ , 03 ਮੋਹਾਲੀ, 5 ਪਠਾਨਕੋਟ, 1 ਹੁਸ਼ਿਆਰਪੁਰ, 26 ਐਸਬੀਐਸ ਨਗਰ, 3 ਫ਼ਤਿਹਗੜ੍ਹ ਸਾਹਿਬ, 3 ਰੋਪੜ, 14 ਮੋਗਾ, 3 ਫਿਰੋਜ਼ਪੁਰ, 2 ਬਠਿੰਡਾ, 7 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6749 ਮਰੀਜ਼ਾਂ ਵਿੱਚੋਂ 4554 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2020 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,52,363 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6749 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।