ਮਣੀਕਰਨ: ਜ਼ਿਲ੍ਹਾ ਕੁੱਲੂ ਦੇ ਮਣੀਕਰਨ ਦੇ ਗਰਮ ਪਾਣੀ ਦੇ ਕੁੰਡ ਵਿੱਚ ਡੁੱਬਣ ਨਾਲ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਨੌਜਵਾਨ ਆਪਣੇ ਸਾਥੀਆਂ ਨਾਲ ਹੋਲੀ ਦੇ ਤਿਉਹਾਰ ਦੌਰਾਨ ਮਣੀਕਰਨ ਆਇਆ ਸੀ।
ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਵਿਜੇ ਸਿੰਘ ਜੋ ਕਿ ਆਪਣੇ ਦੋਸਤਾਂ ਨਾਲ ਹੋਲੀ ਦੇ ਤਿਉਹਾਰ ਲਈ ਮਣੀਕਰਨ ਆਇਆ ਹੋਇਆ ਸੀ।
ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਗਰਮ ਪਾਣੀ ਦੇ ਕੁੰਡ ਵਿਚ ਨਹਾਉਣ ਲਈ ਉਤਰਿਆ ਪਰ ਅਚਾਨਕ ਉਹ ਪਾਣੀ ਵਿਚ ਡੁੱਬ ਗਿਆ। ਉਸ ਨੂੰ ਉਸ ਦੇ ਸਾਥੀਆਂ ਨੇ ਬਾਹਰ ਕੱਢਿਆ ਅਤੇ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਕੁੱਲੂ ਹਸਪਤਾਲ ਭੇਜ ਦਿੱਤਾ ਹੈ ਅਤੇ ਨੌਜਵਾਨ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਪੋਸਟ ਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦੇਵੇਗੀ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।