ਅੰਬਾਲਾ: ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਖੇਤੀਬਾੜੀ ਆਰਡੀਨੈਂਸ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਇਹ ਫ਼ੈਸਲਾ ਵਾਪਿਸ ਲੈ ਲਵੇ।
ਇਸੇ ਤਹਿਤ ਅੱਜ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਨੂੰ ਪੰਜਾਬ ਦੇ ਕਿਸਾਨਾਂ ਅਤੇ ਪੰਜਾਬੀ ਗਾਇਕਾਂ ਨੇ ਰੋਕ ਦਿੱਤਾ ਹੈ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ, ਜਦੋਂ ਤੱਕ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ, ਸਾਡਾ ਧਰਨਾ ਪ੍ਰਦਰਸ਼ਨ ਨਿਰੰਤਰ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਨਿਰੰਤਰ ਪੰਜਾਬ ਨੂੰ ਖੋਖਲਾ ਬਣਾਉਣ ਵਿੱਚ ਲੱਗੀ ਹੋਈ ਹੈ, ਪਰ ਇਸ ਵਾਰ ਕਿਸਾਨਾਂ ਨਾਲ ਕੋਈ ਵਧੀਕੀ ਨਹੀਂ ਕੀਤੀ ਜਾਏਗੀ। ਉਨ੍ਹਾਂ ਕੁਰੂਕਸ਼ੇਤਰ ਦੇ ਪਿੱਪਲੀ ਵਿੱਚ ਵੀ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ।ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਸ਼ਾਂਤਮਈ ਸੀ, ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।