ਇਸਲਾਮਾਬਾਦ: ਪਾਕਿਸਤਾਨ ਲਗਾਤਾਰ ਇੱਕ ਪਾਸੇ ਸੀਜ਼ਫਾਇਰ ਦੀ ਉਲੰਘਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਦੀ ਇੱਛਾ ਵੀ ਪ੍ਰਗਟਾ ਰਿਹਾ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੇ ਇੱਕ ਬਿਆਣ ਵਿੱਚ ਕਿਹਾ ਕਿ ਪਾਕਿਸਤਾਨ ਭਾਰਤ ਦੀ ਨਵੀਂ ਚੁਣੀ ਗਈ ਭਾਜਪਾ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਕੁਰੈਸ਼ੀ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਆਪਸੀ ਸਮੱਸਿਆਵਾਂ ਦਾ ਹੱਲ ਗੱਲਬਾਤ ਕਰ ਕੇ ਕੱਡਣ ਦੀ ਕੋਸ਼ਿਸ਼ ਕਰਨੀ ਚਾਹਿਦੀ ਹੈ। ਭਾਰਤ-ਪਾਕਿ ਨੂੰ ਦੋਨਾਂ ਦੇਸ਼ਾ ਦੀ ਤਰੱਕੀ ਅਤੇ ਸ਼ਾਂਤੀ ਲਈ ਗੱਲਬਾਤ ਕਰਕੇ ਮੁੱਦਿਆਂ ਦਾ ਹੱਲ ਕਰਨਾ ਚਾਹਿਦਾ ਹੈ। ਗੱਲਬਾਤ ਨਾਲ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕਦਾ ਹੈ।
ਕੁਰੈਸ਼ੀ ਦੇ ਬਿਆਨ ਮੁਤਾਬਕ ਪਾਕਿਸਤਾਨ ਲਈ ਸ਼ਾਂਤੀ ਸਭ ਤੋਂ ਵੱਧ ਜਰੂਰੀ ਹੈ। ਭਾਰਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਸਿਰਹਣਾ ਕਰਦਿਆ ਹੋਇਆ ਕੁਰੈਸ਼ੀ ਨੇ ਇਹ ਬਿਆਨ ਦਿੱਤਾ ਹੈ।