ਚੰਡੀਗੜ੍ਹ: ਫਰਾਂਸ ਦੇ ਮੈਰੀਗ੍ਰੈਕ ਏਅਰ ਫੋਰਸ ਬੇਸ ਤੋਂ ਲੰਘੇ ਸੋਮਵਾਰ ਨੂੰ ਰਵਾਨਾ ਹੋਏ ਪੰਜ ਰਾਫੇਲ ਜਹਾਜ਼ ਅੰਬਾਲਾ ਏਅਰਫੋਰਸ ਬੇਸ ਪਹੁੰਚ ਚੁੱਕੇ ਹਨ। ਰਾਫੇਲ ਜਹਾਜ਼ਾਂ ਦੇ ਸਵਾਗਤ ਲਈ ਏਅਰ ਫੋਰਸ ਮੁਖੀ ਆਰਕੇਐਸ ਭਦੌਰੀਆ ਅੰਬਾਲਾ ਬੇਸ ਉੱਤੇ ਮੌਜੂਦ ਹਨ ਅਤੇ ਇੱਕ ਰਸਮੀ ਸਮਾਰੋਹ ਵਿੱਚ ਇਨ੍ਹਾਂ ਜਹਾਜ਼ਾਂ ਦਾ ਸਵਾਗਤ ਕੀਤਾ ਜਾਵੇਗਾ। ਰਾਫੇਲ ਜਹਾਜ਼ਾਂ ਦੇ ਅੰਬਾਲਾ ਏਅਰਬੇਸ 'ਤੇ ਟੱਚਡਾਊਨ ਦਾ ਇੱਕ ਵੀਡੀਓ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਂਝਾ ਕੀਤਾ ਹੈ।
ਫਰਾਂਸ ਤੋਂ ਆਏ ਇਹ ਲੜਾਕੂ ਜਹਾਜ਼ ਮੰਗਲਵਾਰ ਰਾਤ ਸੰਯੁਕਤ ਅਰਬ ਅਮੀਰਾਤ ਵਿੱਚ ਰੁਕੇ ਸਨ। ਇਨ੍ਹਾਂ ਜਹਾਜ਼ਾਂ ਨੂੰ 17 ਗੋਲਡਨ ਏਰੋ ਸਕੁਆਡਰਨ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਹਰਕੀਰਤ ਸਿੰਘ ਦੀ ਅਗਵਾਈ ਵਿੱਚ ਪਾਇਲਟ ਫਰਾਂਸ ਤੋਂ ਭਾਰਤ ਲੈ ਕੇ ਆਏ ਹਨ। ਇਨ੍ਹਾਂ ਨਾਲ 2 ਸੁਖੋਈ 30 MKIS ਜਹਾਜ਼ ਵੀ ਆਏ ਹਨ। ਵਾਟਰ ਗੰਨ ਸੈਲੂਟ ਨਾਲ ਇਨ੍ਹਾਂ ਦਾ ਸਵਾਗਤ ਕੀਤਾ ਗਿਆ।
ਅੰਬਾਲਾ ਏਅਰਬੇਸ ਦੇ ਆਲੇ ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਧਾਰਾ 144 ਲਾਗੂ ਕੀਤੀ ਗਈ ਹੈ। ਅੰਬਾਲਾ ਪ੍ਰਸ਼ਾਸਨ ਨੇ ਸੜਕਾਂ ਨੂੰ ਸੀਲ ਕਰ ਦਿੱਤਾ ਹੈ। ਇਹ ਸਖ਼ਤੀ ਸ਼ਾਮ 5 ਵਜੇ ਤੱਕ ਰਹੇਗੀ।ਅੰਬਾਲਾ ਬੇਸ 'ਤੇ ਰਾਫੇਲ ਜਹਾਜ਼ਾਂ ਲਈ ਏਅਰਫੋਰਸ ਨੇ ਪੂਰੀ ਤਿਆਰੀ ਕਰ ਲਈ ਹੈ। ਇਸਦੇ ਲਈ ਹੀ ਰਾਫੇਲ ਬਣਾਉਣ ਵਾਲੀ ਫਰਾਂਸ ਦੀ ਕੰਪਨੀ ਦਸੌ ਨੇ 227 ਕਰੋੜ ਰੁਪਏ ਦੀ ਲਾਗਤ ਨਾਲ ਏਅਰਬੇਸ ਵਿੱਚ ਮੁੱਢਲੀਆਂ ਸਹੂਲਤਾਂ ਦਾ ਨਿਰਮਾਣ ਕੀਤਾ ਹੈ, ਜਿਸ ਵਿੱਚ ਹਵਾਈ ਜਹਾਜ਼ ਲਈ ਰਨਵੇਅ, ਪਾਰਕਿੰਗ ਲਈ ਹੈਂਗਰ ਅਤੇ ਸਿਖਲਾਈ ਲਈ ਸਿਮੂਲੇਟਰ ਸ਼ਾਮਲ ਹਨ।
ਦਰਅਸਲ ਅੰਬਾਲਾ ਪਾਕਿਸਤਾਨ ਅਤੇ ਚੀਨ ਦੀ ਸਰਹੱਦ ਤੋਂ 220 ਤੋਂ 300 ਕਿਲੋਮੀਟਰ ਦੀ ਦੂਰੀ 'ਤੇ ਹੈ ਜੋ ਰਣਨੀਤਕ ਤੌਰ 'ਤੇ ਸਭ ਤੋਂ ਮਹੱਤਵਪੂਰਨ ਠਿਕਾਣਿਆਂ ਵਿਚੋਂ ਇੱਕ ਮੰਨਿਆ ਜਾਂਦਾ ਹੈ।
ਰਾਫੇਲ ਲੜਾਕੂ ਜਹਾਜ਼ 7 ਹਜ਼ਾਰ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਫਰਾਂਸ ਤੋਂ ਭਾਰਤ ਆ ਰਹੇ ਹਨ। ਰਾਫੇਲ ਲੜਾਕੂ ਜਹਾਜ਼ਾਂ ਨੇ ਅੰਬਾਲਾ ਆਉਣ ਲਈ ਫਰਾਂਸ ਦੇ ਮੈਰੀਗ੍ਰੈਕ ਤੋਂ ਆਉਣ ਲਈ ਬਹੁਤ ਸਮਾਂ ਇਸ ਲਈ ਲੱਗਿਆ ਕਿਉਂਕਿ ਲੜਾਕੂ ਜਹਾਜ਼, ਸੁਪਰਸੌਨਿਕ ਗਤੀ ਨਾਲ ਉਡਾਣ ਭਰਦੇ ਹਨ, ਜਿਸ ਕਾਰਨ ਇਨ੍ਹਾਂ ਨੂੰ ਬਾਲਣ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ। ਇਹੀ ਕਾਰਨ ਹੈ ਕਿ ਫ੍ਰੈਂਚ ਬਾਲਣ ਟੈਂਕਰ ਵੀ ਉਨ੍ਹਾਂ ਦੇ ਨਾਲ ਆਏ ਹਨ, ਤਾਂ ਜੋ ਅਸਮਾਨ ਵਿੱਚ ਹੀ ਰਿਫਿਯੂਲਿੰਗ ਕੀਤੀ ਜਾ ਸਕੇ।
-
The Touchdown of Rafale at Ambala. pic.twitter.com/e3OFQa1bZY
— Rajnath Singh (@rajnathsingh) July 29, 2020 " class="align-text-top noRightClick twitterSection" data="
">The Touchdown of Rafale at Ambala. pic.twitter.com/e3OFQa1bZY
— Rajnath Singh (@rajnathsingh) July 29, 2020The Touchdown of Rafale at Ambala. pic.twitter.com/e3OFQa1bZY
— Rajnath Singh (@rajnathsingh) July 29, 2020
ਦੱਸਣਯੋਗ ਹੈ ਕਿ ਸਤੰਬਰ 2016 'ਚ ਭਾਰਤ ਨੇ ਆਪਣੀ ਹਵਾਈ ਸੈਨਾ ਦੀ ਲੜਾਈ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਲਗਭਗ 59,000 ਕਰੋੜ ਰੁਪਏ ਦੀ ਲਾਗਤ ਨਾਲ 36 ਰਾਫ਼ੇਲ ਜਹਾਜ਼ਾਂ ਦੀ ਖ਼ਰੀਦ ਲਈ ਇੱਕ ਸਮਝੌਤਾ ਕੀਤਾ ਸੀ। ਰਾਫ਼ੇਲ ਜਹਾਜ਼ਾਂ ਦੀ ਪਹਿਲੀ ਖੇਪ ਨੂੰ ਅੰਬਾਲਾ ਏਅਰ ਫੋਰਸ ਸਟੇਸ਼ਨ 'ਤੇ ਤਾਇਨਾਤ ਕੀਤਾ ਜਾਵੇਗਾ।