ਨਵੀਂ ਦਿੱਲੀ: ਹਾਥਰਸ ਰੇਪ ਪੀੜਤਾ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਣ ਜਾ ਰਹੇ ਕਾਂਗਰਸ ਦੇ ਸਾਬਕਾ ਮੁਖੀ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਜੇਪੀ ਗੈਸਟ ਹਾਉਸ ਤੋਂ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਹੁਣ ਉਹ ਦਿੱਲੀ ਲਈ ਰਵਾਨਾ ਹੋ ਗਏ ਹਨ।
ਦੱਸਣਯੋਗ ਹੈ ਕਿ ਕਾਂਗਰਸੀ ਸਾਂਸਦ ਰਾਹੁਲ ਗਾਂਧੀ ਅਤੇ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਅੱਜ ਹਾਥਰਸ ਬਲਾਤਕਾਰ ਪੀੜਤਾ ਦੇ ਪਰਿਵਾਰ ਨੂੰ ਮਿਲਣ ਲਈ ਦੁਪਹਿਰੇ ਦਿੱਲੀ ਤੋਂ ਹਾਥਰਸ ਲਈ ਨਿੱਕਲੇ ਸਨ। ਨੋਇਡਾ ਡੀਐਨਡੀ ਤੋਂ ਨਿਕਲਣ ਤੋਂ ਬਾਅਦ ਰਾਹੁਲ ਗਾਂਧੀ ਦੇ ਕਾਫਲੇ ਨੂੰ ਯੂਪੀ ਪੁਲਿਸ ਨੇ ਗ੍ਰੇਟਰ ਨੋਇਡਾ ਨੇੜੇ ਰੋਕ ਲਿਆ। ਜਿਸ ਤੋਂ ਬਾਅਦ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਪੈਦਲ ਹੀ ਹਾਥਰਸ ਲਈ ਰਵਾਨਾ ਹੋਏ।
ਦੋਵਾਂ ਆਗੂਆਂ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਯੂਪੀ ਪੁਲਿਸ ਵਿਚਾਕਰ ਝੜਪ ਵੀ ਹੋਈ ਕਾਂਗਰਸ ਨੇ ਦੋਸ਼ ਲਾਇਆ ਕਿ ਝੜਪ ਦੌਰਾਨ ਰਾਹੁਲ ਗਾਂਧੀ ਡਿੱਗ ਪਏ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ 'ਤੇ ਲਾਠੀਚਾਰਜ ਵੀ ਕੀਤਾ।
ਇਸ ਘਟਨਾ 'ਤੇ ਰਾਹੁਲ ਨੇ ਟਵੀਟ ਕੀਤਾ ਅਤੇ ਯੂਪੀ 'ਚ ਜੰਗਲ ਰਾਜ ਦੱਸਿਆ।
-
दुख की घड़ी में अपनों को अकेला नहीं छोड़ा जाता।
— Rahul Gandhi (@RahulGandhi) October 1, 2020 " class="align-text-top noRightClick twitterSection" data="
UP में जंगलराज का ये आलम है कि शोक में डूबे एक परिवार से मिलना भी सरकार को डरा देता है।
इतना मत डरो, मुख्यमंत्री महोदय!
">दुख की घड़ी में अपनों को अकेला नहीं छोड़ा जाता।
— Rahul Gandhi (@RahulGandhi) October 1, 2020
UP में जंगलराज का ये आलम है कि शोक में डूबे एक परिवार से मिलना भी सरकार को डरा देता है।
इतना मत डरो, मुख्यमंत्री महोदय!दुख की घड़ी में अपनों को अकेला नहीं छोड़ा जाता।
— Rahul Gandhi (@RahulGandhi) October 1, 2020
UP में जंगलराज का ये आलम है कि शोक में डूबे एक परिवार से मिलना भी सरकार को डरा देता है।
इतना मत डरो, मुख्यमंत्री महोदय!
ਪ੍ਰਿਯੰਕਾ ਗਾਂਧੀ ਨੇ ਵੀ ਟਵੀਟ ਕਰ ਘਟਨਾ ਦੀ ਨਿਖੇਦੀ ਕੀਤੀ ਹੈ।
-
हाथरस जाने से हमें रोका। राहुल जी के साथ हम सब पैदल निकले तो बारबार हमें रोका गया, बर्बर ढंग से लाठियाँ चलाईं। कई कार्यकर्ता घायल हैं। मगर हमारा इरादा पक्का है। एक अहंकारी सरकार की लाठियाँ हमें रोक नहीं सकतीं। काश यही लाठियाँ, यही पुलिस हाथरस की दलित बेटी की रक्षा में खड़ी होती। pic.twitter.com/lRq9kLSHJz
— Priyanka Gandhi Vadra (@priyankagandhi) October 1, 2020 " class="align-text-top noRightClick twitterSection" data="
">हाथरस जाने से हमें रोका। राहुल जी के साथ हम सब पैदल निकले तो बारबार हमें रोका गया, बर्बर ढंग से लाठियाँ चलाईं। कई कार्यकर्ता घायल हैं। मगर हमारा इरादा पक्का है। एक अहंकारी सरकार की लाठियाँ हमें रोक नहीं सकतीं। काश यही लाठियाँ, यही पुलिस हाथरस की दलित बेटी की रक्षा में खड़ी होती। pic.twitter.com/lRq9kLSHJz
— Priyanka Gandhi Vadra (@priyankagandhi) October 1, 2020हाथरस जाने से हमें रोका। राहुल जी के साथ हम सब पैदल निकले तो बारबार हमें रोका गया, बर्बर ढंग से लाठियाँ चलाईं। कई कार्यकर्ता घायल हैं। मगर हमारा इरादा पक्का है। एक अहंकारी सरकार की लाठियाँ हमें रोक नहीं सकतीं। काश यही लाठियाँ, यही पुलिस हाथरस की दलित बेटी की रक्षा में खड़ी होती। pic.twitter.com/lRq9kLSHJz
— Priyanka Gandhi Vadra (@priyankagandhi) October 1, 2020
ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਪੀਐਲ ਪੁਨੀਆ, ਅਜੇ ਕੁਮਾਰ ਲੱਲੂ ਅਤੇ ਰਾਗਿਨੀ ਨਾਇਕ ਸਣੇ ਕਈ ਵੱਡੇ ਆਗੂ ਮੌਜੂਦ ਸਨ।
ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਹਾਥਰਸ ਦੀਆਂ ਸਰਹੱਦਾਂ ਨੂੰ ਸੀਲ ਕੀਤਾ ਹੈ ਅਤੇ ਧਾਰਾ 144 ਲਾਗੂ ਲਗਾਈ ਹੈ।