ETV Bharat / bharat

ਰਾਹੁਲ ਗਾਂਧੀ ਨੇ ਬਲਾਤਕਾਰ ਪੀੜਤਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਯੋਗੀ ਨੇ ਦਿੱਤੇ ਸੀਬੀਆਈ ਜਾਂਚ ਦੇ ਹੁਕਮ

ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ਹਾਥਰਸ ਪੁੱਜ ਕੇ ਬਲਾਤਕਾਰ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਰਾਹੁਲ ਗਾਂਧੀ ਬਲਾਤਕਾਰ ਪੀੜਤ ਦੇ ਪਰਿਵਾਰ ਨਾਲ ਮਿਲਣ ਹਾਥਰਸ ਪੁੱਜੇ

author img

By

Published : Oct 3, 2020, 8:49 PM IST

Updated : Oct 3, 2020, 10:18 PM IST

ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ਹਾਥਰਸ ਪੁੱਜ ਕੇ ਬਲਾਤਕਾਰ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਨੋਇਡਾ ਡੀਐਨਡੀ ਤੋਂ ਸਖ਼ਤ ਸੁਰੱਖਿਆ ਵਿਚਾਲੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਹਾਥਰਸ ਲਈ ਰਵਾਨਾ ਕੀਤਾ ਗਿਆ ਸੀ। ਯੂ.ਪੀ. ਸਰਕਾਰ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਸਮੇਤ ਪੰਜ ਲੋਕਾਂ ਨਾਲ ਹਾਥਰਸ ਜਾਣ ਦੀ ਇਜਾਜ਼ਤ ਦਿੱਤੀ ਸੀ।

ਰਾਹੁਲ ਗਾਂਧੀ ਬਲਾਤਕਾਰ ਪੀੜਤ ਦੇ ਪਰਿਵਾਰ ਨਾਲ ਮਿਲਣ ਹਾਥਰਸ ਪੁੱਜੇ

ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਹਾਥਰਸ ਜਾਣ ਤੋਂ ਰੋਕਣ ਲਈ ਡੀਆਈਜੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਦਿੱਲੀ-ਨੋਇਡਾ ਫਲਾਈਵੇਅ ਟੋਲ ਪਲਾਜ਼ਾ ਉੱਤੇ ਪੀਐਸਸੀ ਅਤੇ ਪੁਲਿਸ ਬਲ ਡੀਐਨਡੀ ਵਿੱਚ ਤਾਇਨਾਤ ਕੀਤੇ ਗਏ ਸਨ ਤਾਂ ਕਿ ਕਿਸੇ ਤਰ੍ਹਾਂ ਰਾਹੁਲ ਗਾਂਧੀ ਨੂੰ ਹਥਰਾਸ ਜਾਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਕਾਰ ਝੜਪ ਹੋਈ, ਜਿਸ ਦੌਰਾਨ ਪ੍ਰਿਯੰਕਾ ਗਾਂਧੀ ਨੇ ਕਾਂਗਰਸੀ ਵਰਕਰਾਂ ਦਾ ਬਚਾਅ ਵੀ ਕੀਤਾ।

ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਭਾਵੁਕ ਹੋ ਗਏ। ਪ੍ਰਿਯੰਕਾ ਗਾਂਧੀ ਨੇ ਪੀੜਤਾ ਦੀ ਮਾਂ ਨੂੰ ਗਲੇ ਨਾਲ ਲਗਾਇਆ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਨੇ ਪਰਿਵਾਰਕ ਮੈਂਬਰਾਂ ਨਾਲ ਬੰਦ ਕਮਰੇ ਵਿੱਚ ਗੱਲਬਾਤ ਕੀਤੀ।

ਹਾਥਰਸ ਵਿੱਚ ਸਮੂਹਕ ਬਲਾਤਕਾਰ ਪੀੜਤਾ ਦੇ ਪਰਿਵਾਰ ਨਾਲ ਮਿਲਣ ਉਪਰੰਤ ਪ੍ਰਿਯੰਕਾ ਗਾਂਧੀ ਨੇ ਕਿਹਾ, 'ਪਰਿਵਾਰ ਇੱਕ ਆਖਰੀ ਵਾਰੀ ਆਪਣੀ ਕੁੜੀ ਨੂੰ ਨਹੀਂ ਵੇਖ ਸਕਿਆ। ਯੂ.ਪੀ. ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਜਦੋਂ ਤੱਕ ਇਨਸਾਫ਼ ਨਹੀਂ ਮਿਲ ਜਾਂਦਾ ਅਸੀਂ ਇਹ ਲੜਾਈ ਜਾਰੀ ਰੱਖਾਂਗੇ।'

ਹਾਥਰਸ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਹੁਕਮ

ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੇ ਹਾਥਰਸ ਬਲਾਤਕਾਰ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ। ਹਾਥਰਸ ਘਟਨਾ ਨੂੰ ਲੈ ਕੇ ਵਿਰੋਧੀਆਂ ਦੇ ਨਾਲ-ਨਾਲ ਭਾਜਪਾ ਸੰਗਠਨ ਅਤੇ ਭਾਜਪਾ ਆਗੂਆਂ ਵੱਲੋਂ ਨਾਰਾਜ਼ਗੀ ਅਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਆਖ਼ਰਕਾਰ ਯੋਗੀ ਆਦਿਤਯਾਨਾਥ ਸਰਕਾਰ ਨੇ ਇਸ ਘਟਨਾ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਹੁਕਮਾਂ 'ਤੇ ਵਧੀਕ ਮੁੱਖ ਗ੍ਰਹਿ ਸਕੱਤਰ ਅਵਨੀਸ਼ ਕੁਮਾਰ ਅਵਸਥੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਸੁਰੇਸ਼ ਚੰਦਰ ਅਵਸਥੀ ਹਾਥਰਸ ਪੁੱਜੇ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਦੋਵੇਂ ਅਧਿਕਾਰੀਆਂ ਨੇ ਲਖਨਊ ਵਾਪਸ ਆਉਣ ਅਤੇ ਮੁੱਖ ਮੰਤਰੀ ਨੂੰ ਰਿਪੋਰਟ ਸੌਂਪਣ ਤੋਂ ਬਾਅਦ ਮੁੱਖ ਮੰਤਰੀ ਦੇ ਪੱਧਰ ਤੱਕ ਇਸ ਘਟਨਾਕ੍ਰਮ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ।

Last Updated : Oct 3, 2020, 10:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.