ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਨਾਗਰਿਕਾਂ ਨੂੰ "ਲੋਕਤੰਤਰ ਦੀ ਰੱਖਿਆ" ਲਈ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਅਤੇ #SpeakUpForDemocracy ਮੁਹਿੰਮ ਦੀ ਸ਼ੁਰੂਆਤ ਕੀਤੀ।
ਕਾਂਗਰਸੀ ਆਗੂ ਨੇ ਟਵਿੱਟਰ 'ਤੇ ਕੈਪਸ਼ਨ ਨਾਲ ਇੱਕ ਵੀਡੀਓ ਸਾਂਝੀ ਕਰ ਲਿਖਿਆ, "ਆਓ ਅਸੀਂ #SpeakUpForDemocracy ਮੁਹਿੰਮ ਨਾਲ ਏਕਤਾ ਕਰੀਏ ਅਤੇ ਲੋਕਤੰਤਰ ਦੀ ਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰੀਏ।"
-
आइए #SpeakUpForDemocracy में एकजुट होकर लोकतंत्र की रक्षा के लिए आवाज़ उठायें। pic.twitter.com/7v1UiOGGZj
— Rahul Gandhi (@RahulGandhi) July 26, 2020 " class="align-text-top noRightClick twitterSection" data="
">आइए #SpeakUpForDemocracy में एकजुट होकर लोकतंत्र की रक्षा के लिए आवाज़ उठायें। pic.twitter.com/7v1UiOGGZj
— Rahul Gandhi (@RahulGandhi) July 26, 2020आइए #SpeakUpForDemocracy में एकजुट होकर लोकतंत्र की रक्षा के लिए आवाज़ उठायें। pic.twitter.com/7v1UiOGGZj
— Rahul Gandhi (@RahulGandhi) July 26, 2020
ਕਾਂਗਰਸੀ ਨੇਤਾ ਵੱਲੋਂ ਪੋਸਟ ਕੀਤੀ ਗਈ ਵੀਡੀਓ ਵਿੱਚ ਉਨ੍ਹਾਂ ਭਾਜਪਾ 'ਤੇ "ਸੰਵਿਧਾਨ ਨਾਲ ਛੇੜਛਾੜ", "ਲੋਕਤੰਤਰ ਢਾਹੁਣ ਦੀ ਕੋਸ਼ਿਸ਼" ਅਤੇ "ਰਾਜਸਥਾਨ ਵਿੱਚ ਲੋਕਤੰਤਰ ਦੀ ਹੱਤਿਆ" ਕਰਨ ਦਾ ਦੋਸ਼ ਲਗਾਇਆ ਹੈ।
ਵੀਡੀਓ 'ਚ ਕਿਹਾ ਗਿਆ, “ਅੱਜ, ਜਦੋਂ ਪੂਰਾ ਦੇਸ਼ ਕੋਰੋਨਾ ਵਾਇਰਸ ਵਿਰੁੱਧ ਲੜ ਰਿਹਾ ਹੈ, ਭਾਜਪਾ ਸੰਵਿਧਾਨ ਨੂੰ ਤੋੜ ਰਹੀ ਹੈ ਅਤੇ ਸਾਡੇ ਲੋਕਤੰਤਰ ਨੂੰ ਢਾਅ ਰਹੀ ਹੈ। ਸਾਲ 2018 ਵਿੱਚ ਰਾਜਸਥਾਨ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਚੁਣੀ। ਪਰ ਹੁਣ ਮੱਧ ਪ੍ਰਦੇਸ਼ ਵਾਂਗ ਭਾਜਪਾ ਰਾਜਸਥਾਨ ਵਿੱਚ ਵੀ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।"
ਵੀਡੀਓ 'ਚ ਅੱਗੇ ਉਨ੍ਹਾਂ ਕਿਹਾ, "ਅਸੀਂ ਭਾਜਪਾ ਨੂੰ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਢਾਹੁਣ ਤੋਂ ਰੋਕਣ ਅਤੇ ਤੁਰੰਤ ਆਪਣੇ ਸੰਵਿਧਾਨਕ ਅਧਿਕਾਰਾਂ ਦੇ ਅੰਦਰ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕਰਦੇ ਹਾਂ। ਆਪਣੀ ਆਵਾਜ਼ ਬੁਲੰਦ ਕਰਨ ਅਤੇ ਲੋਕਤੰਤਰ ਦੀ ਰੱਖਿਆ ਲਈ ਲੋਕ ਨਿਰਮਾਣ ਵਿੱਚ ਸ਼ਾਮਲ ਹੋਵੋ।"
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਭਾਜਪਾ ਉੱਤੇ ਰਾਜਸਥਾਨ ਵਿੱਚ ਆਪਣੀ ਸਰਕਾਰ ਲਿਆਉਣ ਦੀ ਸਾਜ਼ਿਸ਼ ਦਾ ਦੋਸ਼ ਲਾਇਆ ਸੀ।
ਸਚਿਨ ਪਾਇਲਟ ਅਤੇ ਅਸ਼ੋਕ ਗਹਿਲੋਤ ਵਿਚਾਲੇ ਮਤਭੇਦ ਖੁੱਲ੍ਹਣ ਤੋਂ ਬਾਅਦ ਰਾਜਸਥਾਨ ਇੱਕ ਰਾਜਨੀਤਿਕ ਸੰਕਟ ਵਿੱਚ ਫਸ ਗਿਆ ਹੈ। ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਮੁਖੀ ਵਜੋਂ ਹਟਾ ਦਿੱਤਾ ਗਿਆ ਹੈ।