ETV Bharat / bharat

ਹਾਥਰਸ ਕਾਂਡ: ਰਾਹੁਲ ਤੇ ਪ੍ਰਿਅੰਕਾ ਗਾਂਧੀ ਸਮੇਤ 5 ਲੋਕਾਂ ਨੂੰ ਹਾਥਰਸ ਜਾਣ ਦੀ ਮਿਲੀ ਇਜ਼ਾਜਤ - ਨਾਰਕੋ ਟੈਸਟ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਹਾਥਰਸ ਜਾਣ ਦੀ ਜਿੱਦ ਉੱਤੇ ਅੜ੍ਹੇ ਹੋਏ ਸਨ ਤੇ ਸੰਸਦ ਮੈਂਬਰਾਂ ਦੇ ਕਾਫ਼ਲੇ ਸਮੇਤ ਹਾਥਰਸ ਨੂੰ ਕੂਚ ਕਰ ਰਹੇ ਗਏ ਜਿਸ ਦੇ ਚੱਲਦਿਆਂ ਰਾਹੁਲ ਗਾਂਧੀ ਨੂੰ ਰੋਕਣ ਲਈ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ ਪਰ ਉਨ੍ਹਾਂ ਦੀ ਜਿੱਦ ਨੂੰ ਦੇਖਦਿਆਂ ਰਾਹੁਲ ਤੇ ਪ੍ਰਿਅੰਕਾ ਵਾਡਰਾ ਗਾਂਧੀ ਸਮੇਤ 5 ਵਿਅਕਤੀਆਂ ਨੂੰ ਹਾਥਰਸ ਜਾਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ। ਪੜ੍ਹੋ ਪੂਰੀ ਖ਼ਬਰ....

ਤਸਵੀਰ
ਤਸਵੀਰ
author img

By

Published : Oct 3, 2020, 2:54 PM IST

Updated : Oct 3, 2020, 4:35 PM IST

ਨਵੀਂ ਦਿੱਲੀ: ਦਿੱਲੀ ਤੋਂ ਹਾਥਰਸ ਜਾਣ ਲਈ ਰਾਹੁਲ ਗਾਂਧੀ ਰਵਾਨਾ ਹੋਏ ਹਨ ਜਿਸ ਤੋਂ ਬਾਅਦ ਰਾਹੁਲ ਤੇ ਪ੍ਰਿਅੰਕਾ ਵਾਡਰਾ ਸਮੇਤ 5 ਵਿਅਕਤੀਆਂ ਨੂੰ ਹਾਥਰਸ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।ਰਾਹੁਲ ਦੀ ਕਾਰ ਉਨ੍ਹਾਂ ਦੀ ਭੈਣ ਪ੍ਰਿਅੰਕਾ ਖੁਦ ਚਲਾ ਕੇ ਡੀਐਨਡੀ ਪਹੁੰਚੀ। ਜਿਸ ਤੋਂ ਬਾਅਦ ਡੀਐਨਡੀ ਵਿੱਚ ਭਾਰੀ ਜਾਮ ਲੱਗ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਨਾਲ 35 ਸੰਸਦ ਮੈਂਬਰਾਂ ਦਾ ਵਫ਼ਦ ਜਾ ਰਿਹਾ ਹੈ, ਪਰ ਉਨ੍ਹਾਂ ਵਿੱਚੋਂ ਸਿਰਫ਼ 5 ਵਿਅਕਤੀਆਂ ਨੂੰ ਹੀ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਹਾਥਰਸ ਜਾਣ ਤੋਂ ਰੋਕਣ ਲਈ ਡੀਆਈਜੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਦਿੱਲੀ-ਨੋਇਡਾ ਫਲਾਈਵੇਅ ਟੋਲ ਪਲਾਜ਼ਾ ਉੱਤੇ ਪੀਐਸਸੀ ਅਤੇ ਪੁਲਿਸ ਬਲ ਡੀਐਨਡੀ ਵਿੱਚ ਤਾਇਨਾਤ ਕੀਤੇ ਗਏ ਸਨ। ਤਾਂ ਕਿ ਕਿਸੇ ਤਰ੍ਹਾਂ ਰਾਹੁਲ ਗਾਂਧੀ ਨੂੰ ਹਥਰਾਸ ਜਾਣ ਤੋਂ ਰੋਕਿਆ ਜਾ ਸਕੇ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਸ ਸਬੰਧੀ ਟਵੀਟ ਕਰਦਿਆਂ ਕਿਹਾ ਸੀ ਕਿ ਦੁਨੀਆ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਪਰਿਵਾਰ ਨੂੰ ਮਿਲਣ ਤੋਂ ਨਹੀਂ ਰੋਕ ਸਕਦੀ।

ਪਰਿਵਾਰ ਨੇ ਨਾਰਕੋ ਟੈਸਟ ਕਰਵਾਉਣ ਤੋਂ ਕੀਤੀ ਨਾਂਹ

ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਪੁਲਿਸ ਮਹਾਨਿਰਦੇਸ਼ਕ ਹਿਤੇਸ਼ ਚੰਦਰ ਅਵਸਥੀ ਅਤੇ ਮੁੱਖ ਗ੍ਰਹਿ ਸਕੱਤਰ ਅਵਨੀਸ਼ ਕੁਮਾਰ ਅਵਸਥੀ ਹਾਥਰਸ ਵਿੱਚ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ। ਪੁਲਿਸ ਨੇ ਮੀਡੀਆ ਨੂੰ ਪੀੜਤ ਪਰਿਵਾਰ ਨਾਲ ਮਿਲਣ ਦੀ ਆਗਿਆ ਦਿੱਤੀ ਹੈ। ਪੀੜਤ ਪਰਿਵਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਾਰਕੋ ਟੈਸਟ ਨਹੀਂ ਕਰਵਾਉਣਗੇ।

ਹਾਥਰਸ ਜਾਣ ਤੋਂ ਕੋਈ ਵੀ ਤਾਕਤ ਨਹੀਂ ਰੋਕ ਸਕਦੀ- ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰਨਾਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਅੱਜ ਹਾਥਰਸ ਮਾਮਲੇ ਵਿੱਚ ਪੀੜਤ ਪਰਿਵਾਰਾਂ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੋ ਦਿਨ ਪਹਿਲਾਂ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਹਾਥਰਸ ਜਾਣ ਲਈ ਰਵਾਨਾ ਹੋਏ ਸਨ, ਪਰ ਯੂਪੀ ਪੁਲਿਸ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਰਸਤੇ ਵਿੱਚ ਰੋਕ ਲਿਆ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਦੁਨੀਆ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਇਸ ਨਾਖੁਸ਼ ਪਰਿਵਾਰ ਨੂੰ ਮਿਲਣ ਤੋਂ ਨਹੀਂ ਰੋਕ ਸਕਦੀ।

ਸਿਆਸੀ ਡਰਾਮਾ ਕਰ ਰਹੇ ਹਨ ਰਾਹੁਲ ਗਾਂਧੀ -ਸਮ੍ਰਿਤੀ ਈਰਾਨੀ

ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਹਾਥਰਸ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਦੌਰਾ ਸਿਆਸੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਜਨੀਤਕ ਡਰਾਮਾ ਕਰ ਰਹੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਸੀਐਮ ਯੋਗੀ ਨਾਲ ਗੱਲਬਾਤ ਹੋਈ ਹੈ, ਉਨ੍ਹਾਂ ਨੇ ਇਨਸਾਫ਼ ਦਾ ਭਰੋਸਾ ਦਿੱਤਾ ਹੈ, ਪੀੜਤ ਨੂੰ ਇਨਸਾਫ਼ ਜ਼ਰੂਰ ਮਿਲੇਗਾ।

Last Updated : Oct 3, 2020, 4:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.