ETV Bharat / bharat

ਅੰਬਾਨੀ ਤੇ ਅਡਾਨੀ ਲਈ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਮੋਦੀ: ਰਾਹੁਲ ਗਾਂਧੀ

ਮੋਗਾ 'ਚ ਟਰੈਕਟਰ ਰੈਲੀ ਦੀ ਸ਼ੁਰੂਆਤ ਲਈ ਪੁੱਜੇ ਰਾਹੁਲ ਗਾਂਧੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਅੰਬਾਨੀ ਤੇ ਅਡਾਨੀ ਲਈ ਕਿਸਾਨਾਂ ਨੂੰ ਨਰਿੰਦਰ ਮੋਦੀ ਖਤਮ ਕਰਨਾ ਚਾਹੁੰਦੇ ਹਨ ਤੇ ਉਹ ਉਹੀ ਕਰਦੇ ਹਨ ਜੋ ਅੰਬਾਨੀ ਤੇ ਅਡਾਨੀ ਕਹਿੰਦੇ ਹਨ।

rahul gandhi in punjab moga for tractor rally against farm laws
ਅਬਾਨੀ ਤੇ ਅਡਾਨੀ ਲਈ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਮੋਦੀ: ਰਾਹੁਲ ਗਾਂਧੀ
author img

By

Published : Oct 4, 2020, 3:59 PM IST

Updated : Oct 4, 2020, 4:09 PM IST

ਮੋਗਾ: ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੋਗਾ ਤੋਂ ਖੇਤੀ ਬਚਾਉ ਰੈਲੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅੰਬਾਨੀ ਤੇ ਅਡਾਨੀ ਲਈ ਕਿਸਾਨਾਂ ਨੂੰ ਨਰਿੰਦਰ ਮੋਦੀ ਖਤਮ ਕਰਨਾ ਚਾਹੁੰਦੇ ਹਨ ਤੇ ਉਹ ਉਹੀ ਕਰਦੇ ਹਨ ਜੋ ਅੰਬਾਨੀ ਤੇ ਅਡਾਨੀ ਕਹਿੰਦੇ ਹਨ।

ਅੰਬਾਨੀ ਤੇ ਅਡਾਨੀ ਲਈ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਮੋਦੀ: ਰਾਹੁਲ ਗਾਂਧੀ

ਅੱਜ ਇੱਥੇ ਆਪਣੀ ਟਰੈਕਟਰ ਰੈਲੀ ਦੀ ਸ਼ੁਰੂਆਤ ਲਈ ਪੁੱਜੇ ਰਾਹੁਲ ਗਾਂਧੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਸੁਧਾਰ ਕਾਨੂੰਨਾਂ 'ਤੇ ਮੋਦੀ ਸਰਕਾਰ ਨੇ ਬਹਿਸ ਕਿਉਂ ਨਹੀਂ ਹੋਣ ਦਿੱਤੀ? ਗਾਂਧੀ ਨੇ ਕਿਹਾ ਕਿ ਜੇਕਰ ਕਾਨੂੰਨ ਇੰਨੇ ਚੰਗੇ ਹਨ ਤਾਂ ਕਿਸਾਨ ਕਿਉ ਵਿਰੋਧ ਕਰ ਰਹੇ ਹਨ?

ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਮੋਦੀ ਸਰਕਾਰ ਨੂੰ ਅੰਬਾਨੀ ਤੇ ਅਡਾਨੀ ਚਲਾ ਰਹੇ ਹਨ। ਨਰਿੰਦਰ ਮੋਦੀ ਨੂੰ ਉਹ ਕਠਪੁਤਲੀ ਵਾਂਗ ਨਚਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਅੰਗਰੇਜ਼ਾਂ ਨੇ ਕਿਸਾਨਾਂ ਦਾ ਲੱਕ ਤੋੜ ਕੇ ਦੇਸ਼ 'ਤੇ ਕਬਜ਼ਾ ਕੀਤਾ, ਮੋਦੀ ਵੀ ਦੇਸ਼ ਦੇ ਕੁਝ ਅਰਬਪਤੀਆਂ ਲਈ ਕਿਸਾਨਾਂ ਦਾ ਲੱਕ ਤੋੜਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਅੰਬਾਨੀ ਤੇ ਅਡਾਨੀ ਦੀ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਉਨ੍ਹਾਂ ਦੇ ਪੈਸੇ 'ਤੇ ਅੱਖ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਇਹ ਜ਼ਮੀਨਾਂ ਅੰਬਾਨੀ ਤੇ ਅਡਾਨੀ ਨੂੰ ਲੈ ਕੇ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੰਬਾਨੀਆਂ ਦਾ ਮੀਡੀਆ ਮੋਦੀ ਨੂੰ ਸਾਰਾ ਦਿਨ ਵਿਖਾਉਂਦਾ ਰਹਿੰਦਾ ਹੈ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ 'ਤੇ ਨਵੇਂ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ ਅਤੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨਾਂ ਨਾਲ ਕਾਂਗਰਸ ਪਾਰਟੀ ਡੱਟ ਕੇ ਖੜੀ ਹੈ ਤੇ ਇਹ ਨਵੇਂ ਕਾਨੂੰਨ ਰੱਦ ਕਰਵਾ ਕੇ ਹੀ ਸਾਹ ਲਿਆ ਜਾਵੇਗਾ।

Last Updated : Oct 4, 2020, 4:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.