ਨਵੀਂ ਦਿੱਲੀ: ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਰਾਜਨੀਤਿਕ ਉਥਲ-ਪੁਥਲ ਦੇ ਵਿਚਕਾਰ ਰਾਹੁਲ ਗਾਂਧੀ ਨੇ ਇੱਕ ਟਵੀਟ ਕਰਦੇ ਹੋਏ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ।
ਰਾਹੁਲ ਨੇ ਟਵੀਟ ਕਰ ਕਿਹਾ ਕਿ ਤੁਸੀਂ ਇੱਕ ਚੁਣੀ ਹੋਈ ਕਾਂਗਰਸ ਸਰਕਾਰ ਨੂੰ ਡਿਗਾਉਣ ਵਿੱਚ ਰੁੱਝੇ ਹੋਏ ਹੋ, ਅਜਿਹੀ ਸਥਿਤੀ ਵਿੱਚ ਤੁਸੀਂ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ਵਿੱਚ 35 ਫ਼ੀਸਦੀ ਦੀ ਕਟੌਤੀ ਦਾ ਲਾਭ ਚੁਕਣ 'ਚ ਵਾਂਝੇ ਰਹ ਸਕਦੇ ਹੋ। ਕਿ ਤੁਸੀਂ ਪੈਟਰੋਲ ਦੀਆਂ ਕੀਮਤਾਂ ਵਿੱਚ 60 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਕੇ ਭਾਰਤੀਆਂ ਨੂੰ ਲਾਭ ਪਹੁੰਚਾ ਸਕਦੇ ਹੋ? ਇਹ ਰੁਕੀ ਹੋਈ ਆਰਥਿਕਤਾ ਨੂੰ ਅੱਗੇ ਵਧਾਉਣ ਵਿੱਚ ਮਦਦ ਕਰੇਗਾ।
ਇਸ ਦੇ ਨਾਲ ਹੀ, ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਬੁੱਧਵਾਰ ਨੂੰ ਜੋਤੀਰਾਦਿੱਤਿਆ ਸਿੰਧੀਆ ਦੇ ਕਾਂਗਰਸ ਛੱਡਣ 'ਤੇ ਇੱਕ ਸਵਾਲ ਪੁੱਛਿਆ ਗਿਆ। ਪਰ ਉਨ੍ਹਾਂ ਨੇ ਇਸ ਸਵਾਲ 'ਤੇ ਪੂਰੀ ਤਰ੍ਹਾਂ ਚੁੱਪੀ ਧਾਰ ਲਈ।
ਨਿਉਜ਼ ਏਜੰਸੀ ਏ.ਐੱਨ.ਆਈ ਵੱਲੋਂ ਜਾਰੀ ਕੀਤੇ ਗਏ ਵੀਡੀਓ ਵਿੱਚ ਇਹ ਵੇਖਿਆ ਜਾ ਸਕਦਾ ਹੈ ਕਿ ਇੱਕ ਰਿਪੋਰਟਰ ਰਾਹੁਲ ਗਾਂਧੀ ਨੂੰ ਜੋਤੀਰਾਦਿੱਤਿਆ ਸਿੰਧੀਆ ਦੇ ਪਾਰਟੀ ਛੱਡਣ ਬਾਰੇ ਇੱਕ ਸਵਾਲ ਪੁੱਛਦਾ ਹੈ, ਪਰ ਉਹ ਇਸ ਸਵਾਲ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਉਹ ਅੱਗੇ ਵਧ ਗਏ। ਇਸ ਤੋਂ ਬਾਅਦ ਰਿਪੋਰਟਰ ਨੇ ਉਨ੍ਹਾਂ ਨੂੰ ਦਿੱਲੀ ਹਿੰਸਾ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਵੀ ਸਵਾਲ ਪੁੱਛੇ। ਉਨ੍ਹਾਂ ਨੇ ਇਸ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ।
-
Hey @PMOIndia , while you were busy destabilising an elected Congress Govt, you may have missed noticing the 35% crash in global oil prices. Could you please pass on the benefit to Indians by slashing #petrol prices to under 60₹ per litre? Will help boost the stalled economy.
— Rahul Gandhi (@RahulGandhi) March 11, 2020 " class="align-text-top noRightClick twitterSection" data="
">Hey @PMOIndia , while you were busy destabilising an elected Congress Govt, you may have missed noticing the 35% crash in global oil prices. Could you please pass on the benefit to Indians by slashing #petrol prices to under 60₹ per litre? Will help boost the stalled economy.
— Rahul Gandhi (@RahulGandhi) March 11, 2020Hey @PMOIndia , while you were busy destabilising an elected Congress Govt, you may have missed noticing the 35% crash in global oil prices. Could you please pass on the benefit to Indians by slashing #petrol prices to under 60₹ per litre? Will help boost the stalled economy.
— Rahul Gandhi (@RahulGandhi) March 11, 2020
ਦੱਸ ਦਈਏ ਕਿ ਜੋਤੀਰਾਦਿੱਤਿਆ ਸਿੰਧੀਆ ਨੇ ਮੰਗਲਵਾਰ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ, ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਹ ਕਹਿ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਕਿ ਉਹ ਕਾਂਗਰਸ ਵਿੱਚ ਰਹਿੰਦਿਆਂ ਆਪਣੇ ਰਾਜ ਅਤੇ ਦੇਸ਼ ਦੀ ਸੇਵਾ ਨਹੀਂ ਕਰ ਪਾ ਰਹੇ ਹਨ। ਇਸ ਇਲਾਵਾ ਬੁੱਧਵਾਰ ਨੂੰ ਜੋਤੀਰਾਦਿੱਤਿਆ ਸਿੰਧੀਆ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।