ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਬੁਰੀ ਤਰ੍ਹਾਂ ਆਪਣੇ ਪੈਰ ਪਸਾਰ ਰਿਹਾ ਹੈ ਜਿਸ ਨਾਲ ਲਗਾਤਾਰ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਤੇ ਮੌਤਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਲਾਬੰਦੀ ਕੀਤੀ ਗਈ ਹੈ ਤਾਂ ਕਿ ਇਸ ਦੇ ਫੈਲਣ ਉੱਤੇ ਕਾਬੂ ਕੀਤਾ ਜਾ ਸਕੇ। ਉੱਥੇ ਹੀ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਇਕ ਵਾਰ ਫਿਕ ਦਿਹਾੜੀਦਾਰ ਮਜ਼ਦੂਰਾਂ ਦਾ ਮੁੱਦਾ ਚੁੱਕਦਿਆਂ ਤਾਲਾਬੰਦੀ ਉੱਤੇ ਮੁੜ ਸਵਾਲ ਚੁੱਕਣ ਦਾ ਮੌਕਾ ਨਹੀਂ ਛੱਡਿਆ ਹੈ।
-
#Covid19 लॉकडाउन से रोज़ की रोटी कमाकर जीवन चलाने वाले भुखमरी का शिकार हो रहे हैं। झुँझलाहट और नफ़रत से किसी भी समस्या का समाधान नहीं होता।इस संकट में हमारे बेसहारा भाई बहनों को अन्न और जीविका की सुरक्षा देना सरकार की प्राथमिकता होनी ही चाहिए।https://t.co/CEDg7gkqDy
— Rahul Gandhi (@RahulGandhi) April 23, 2020 " class="align-text-top noRightClick twitterSection" data="
">#Covid19 लॉकडाउन से रोज़ की रोटी कमाकर जीवन चलाने वाले भुखमरी का शिकार हो रहे हैं। झुँझलाहट और नफ़रत से किसी भी समस्या का समाधान नहीं होता।इस संकट में हमारे बेसहारा भाई बहनों को अन्न और जीविका की सुरक्षा देना सरकार की प्राथमिकता होनी ही चाहिए।https://t.co/CEDg7gkqDy
— Rahul Gandhi (@RahulGandhi) April 23, 2020#Covid19 लॉकडाउन से रोज़ की रोटी कमाकर जीवन चलाने वाले भुखमरी का शिकार हो रहे हैं। झुँझलाहट और नफ़रत से किसी भी समस्या का समाधान नहीं होता।इस संकट में हमारे बेसहारा भाई बहनों को अन्न और जीविका की सुरक्षा देना सरकार की प्राथमिकता होनी ही चाहिए।https://t.co/CEDg7gkqDy
— Rahul Gandhi (@RahulGandhi) April 23, 2020
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਦਾਅਵਾ ਕੀਤਾ ਹੈ ਕਿ ਤਾਲਾਬੰਦੀ ਕਾਰਨ ਰੋਜ਼ਾਨਾ ਦਿਹਾੜੀ ਕਰਨ ਵਾਲੇ ਮਜ਼ਦੂਰਾਂ ਵਿੱਚ ਭੁੱਖਮਰੀ ਆ ਗਈ ਹੈ। ਝੂੰਝਲਾਹਟ ਅਤੇ ਨਫ਼ਰਤ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਸਰਕਾਰ ਦੀ ਤਰਜੀਹ ਇਸ ਸੰਕਟ ਦੇ ਸਮੇਂ ਅਜਿਹੇ ਬੇਸਹਾਰਾ ਲੋਕਾਂ ਨੂੰ ਭੋਜਨ ਤੇ ਰੋਜ਼ੀ ਰੋਟੀ ਦੀ ਸੁਰੱਖਿਆ ਪ੍ਰਦਾਨ ਕਰਨੀ ਹੋਣੀ ਚਾਹੀਦੀ ਹੈ।
ਸੋਨੀਆ ਗਾਂਧੀ ਨੇ ਵੀ ਵਿੰਨ੍ਹਿਆ ਨਿਸ਼ਾਨਾ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਕੋਰੋਨਾ ਮਹਾਂਮਾਰੀ ਦੇ ਇਸ ਯੁੱਗ ਵਿੱਚ ਫਿਰਕੂ ਨਫਰਤ ਫੈਲਾਉਣ ਦਾ ਦੋਸ਼ ਲਾਇਆ ਹੈ। ਵੀਰਵਾਰ ਨੂੰ ਕਾਂਗਰਸ ਦੀ ਕਾਰਜਕਾਰਨੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਸੋਨੀਆ ਗਾਂਧੀ ਨੇ ਕੋਵਿਡ-19 ਨੂੰ ਰੋਕਣ ਦੇ ਪ੍ਰਸੰਗ ਵਿੱਚ ਕੇਂਦਰ ਸਰਕਾਰ ਦੇ ਕੰਮਕਾਜ ਨੂੰ ਕਮਜ਼ੋਰ ਕਰਾਰ ਦਿੱਤਾ।
ਸੋਨੀਆ ਨੇ ਕਿਹਾ, “ਕੋਵਿਡ -19 ਮਹਾਂਮਾਰੀ ਦੀ ਰਫਤਾਰ ਅਤੇ ਫੈਲਾਅ, ਪਿਛਲੀ ਕਾਰਜਕਾਰਨੀ ਤੋਂ ਲੈ ਕੇ ਹੁਣ ਤੱਕ ਚਿੰਤਾਜਨਕ ਵਾਧਾ ਹੋਇਆ ਹੈ। ਤਾਲਾਬੰਦੀ ਸਾਡੇ ਸਮਾਜ ਦੇ ਸਾਰੇ ਵਰਗਾਂ - ਖ਼ਾਸਕਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ, ਪ੍ਰਵਾਸੀ ਮਜ਼ਦੂਰਾਂ ਅਤੇ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਬਹੁਤ ਜ਼ਿਆਦਾ ਨਿਸ਼ਾਨਾ ਬਣਾ ਰਹੀ ਹੈ। ਉਹ ਮੁਸ਼ਕਲਾਂ ਅਤੇ ਸੰਕਟ ਦਾ ਸਾਹਮਣਾ ਕਰ ਰਹੇ ਹਨ।"
ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ