ETV Bharat / bharat

ਸੱਚ ਦੀ ਹੋਈ ਜਿੱਤ, ਦੇਸ਼ ਤੋਂ ਮੁਆਫ਼ੀ ਮੰਗੇ ਰਾਹੁਲ ਗਾਂਧੀ: ਰਵੀ ਸ਼ੰਕਰ ਪ੍ਰਸਾਦ

ਰਾਫੇਲ ਮਾਮਲੇ ਨੂੰ ਲੈ ਕੇ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਰਾਹੁਲ ਗਾਂਧੀ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੱਚ ਦੀ ਜਿੱਤ ਹੋਈ ਹੈ, ਰਾਹੁਲ ਗਾਂਧੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਫ਼ੋਟੋ।
author img

By

Published : Nov 14, 2019, 3:20 PM IST

ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਵੀਰਵਾਰ ਨੂੰ ਭਾਰਤੀ ਹਵਾਈ ਸੈਨਾ ਲਈ ਫਰਾਂਸ ਤੋਂ ਰਾਫੇਲ ਲੜਾਕੂ ਜਹਾਜ਼ਾਂ ਦੀ ਖ਼ਰੀਦ ਦੇ ਮਾਮਲੇ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਉਸ ਦੇ ਸਾਰੇ ਦੋਸ਼ਾਂ ਨੂੰ ਨਾਕਾਰ ਦਿੱਤਾ ਗਿਆ ਹੈ।

ਇਸ ਉੱਤੇ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸੱਚ ਦੀ ਜਿੱਤ ਹੋਈ ਹੈ, ਇਹ ਮੋਦੀ ਸਰਕਾਰ ਦੀ ਵੱਡੀ ਜਿੱਤ ਹੈ ਅਤੇ ਰਾਹੁਲ ਗਾਂਧੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਨ੍ਹਾਂ ਦੇ ਹੱਥ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਰੰਗੇ ਹੋਏ ਹਨ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ ਨਾਲ ਛੇੜਛਾੜ ਕੀਤੀ ਹੈ ਉਹ ਆਪਣੇ ਪ੍ਰਯੋਜਿਤ ਰਾਜਨੀਤਿਕ ਪ੍ਰੋਗਰਾਮ ਨੂੰ ਅਦਾਲਤ ਵਿੱਚ ਨਿਆਂ ਦੀ ਅਪੀਲ ਵਜੋਂ ਪੇਸ਼ ਕਰ ਰਹੇ ਸਨ।

ਕੇਂਦਰੀ ਕਾਨੂੰਨ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਰਾਫੇਲ ਮਾਮਲੇ ਦੀ ਸਾਰੀ ਪ੍ਰਕਿਰਿਆ ਦੀ ਜਾਂਚ ਕੀਤੀ ਜਿਸ ਨੂੰ ਸਹੀ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਸੁਪਰੀਮ ਕੋਰਟ ਤੋਂ ਹਾਰ ਗਏ ਤਾਂ ਇਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਇਸ ਨੂੰ ਆਪਣਾ ਮੁੱਖ ਮੁੱਦਾ ਬਣਾਇਆ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਮਾਮਲੇ ਵਿੱਚ ਵੀਰਵਾਰ ਨੂੰ ਨਰਿੰਦਰ ਮੋਦੀ ਸਰਕਾਰ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਮੁੜ ਵਿਚਾਰ ਪਟੀਸ਼ਨਾਂ ਸੁਣਵਾਈ ਦੇ ਯੋਗ ਨਹੀਂ ਹਨ। ਅਦਾਲਤ ਨੇ ਆਪਣੇ 14 ਦਸੰਬਰ 2018 ਦੇ ਫ਼ੈਸਲੇ ਉੱਤੇ ਮੁੜ ਵਿਚਾਰ ਕਰਨ ਲਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।

Intro:Body:

jyoti

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.