ਨਵੀਂ ਦਿੱਲੀ: ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ। ਸਰਕਾਰ ਨੂੰ ਨੀਂਦ ਤੋਂ ਜਗਾਉਣ ਦੀ ਜ਼ਰੂਰਤ ਹੈ।
ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ 'ਰੁਜ਼ਗਾਰ ਦੋ' ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਤੇ ਸਰਕਾਰ ਨੂੰ ਜਗਾਉਣ ਦੀ ਅਪੀਲ ਕੀਤੀ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, "ਦੇਸ਼ ਕੇ ਯੁਵਾਓਂ ਕੇ ਮਨ ਕੀ ਬਾਤ: ਰੋਜ਼ਗਾਰ ਦੋ, ਮੋਦੀ ਸਰਕਾਰ!" ਗਾਂਧੀ ਨੇ ਕਿਹਾ ਕਿ ਇਹ ਦੇਸ਼ ਦੇ ਭਵਿੱਖ ਦਾ ਸਵਾਲ ਹੈ।