ਚੈਨੱਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਕਾਂਡ ਦੇ ਦੋਸ਼ੀਆਂ ਵਿੱਚੋਂ ਇੱਕ ਰਾਬਰਟ ਪਾਇਸ ਨੂੰ ਮਦਰਾਸ ਹਾਈ ਕੋਰਟ ਨੇ 30 ਦਿਨਾਂ ਦੀ ਪੈਰੋਲ ਦਿੱਤੀ ਹੈ। ਅਦਾਲਤ ਨੇ ਇਹ ਪੈਰੋਲ ਉਸ ਨੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਹੈ।
ਜਸਟਿਸ ਐਮਐਮ ਸੁੰਦਰੇਸ਼ ਅਤੇ ਟੇਕਾ ਰਹਿਮਾਨ ਦੇ ਬੈਂਚ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਹੈ।
ਦੱਸ ਦਈਏ ਕਿ ਰਾਬਰਟ ਪਾਇਸ, ਰਾਜੀਵ ਗਾਂਧੀ ਦੇ ਕਤਲ ਦੇ ਸੱਤ ਦੋਸ਼ੀਆਂ ਵਿੱਚੋਂ ਇੱਕ ਹੈ ਜੋ ਕਿ ਸਾਲ 1991 ਤੋਂ ਜੇਲ੍ਹ ਵਿੱਚ ਹੈ। ਉਹ ਆਪਣੇ ਪੁੱਤਰ ਦੇ ਵਿਆਹ ਦੀਆਂ ਤਿਆਰੀਆਂ ਲਈ ਪੈਰੋਲ ਚਾਹੁੰਦਾ ਸੀ।
ਅਦਾਲਤ ਨੇ ਕਿਹਾ ਕਿ ਪੈਰੋਲ ਦੌਰਾਨ ਰਾਬਰਟ ਪਾਇਸ ਨੂੰ ਮੀਡੀਆ, ਰਾਜਨੀਤਿਕ ਪਾਰਟੀਆਂ ਅਤੇ ਨੇਤਾਵਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।