ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਲੱਦਾਖ ਦੌਰਾ ਮੁਤਲਵੀ ਹੋ ਗਿਆ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਰੱਖਿਆ ਮੰਤਰੀ ਦਾ ਦੌਰਾ ਕਿਉਂ ਮੁਲਤਵੀ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਰਾਜਨਾਥ ਸਿੰਘ ਲੱਦਾਖ ਵਿਚ ਭਾਰਤ ਦੀ ਫ਼ੌਜੀ ਤਿਆਰੀ ਦਾ ਜਾਇਜ਼ਾ ਲੈਣ ਲਈ ਜਲਦੀ ਹੀ ਉਥੇ ਜਾਣਗੇ। ਸੱਤ ਹਫ਼ਤਿਆਂ ਤੋਂ ਸਰਹੱਦ 'ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਰੱਖਿਆ ਮੰਤਰੀ ਦੇ ਇਸ ਦੌਰੇ 'ਤੇ ਚੀਫ ਆਫ਼ ਆਰਮੀ ਸਟਾਫ ਜਨਰਲ ਐਮਐਮ ਨਰਵਾਣੇ ਵੀ ਨਾਲ ਹੋਣਗੇ।
ਫ਼ੌਜ ਮੁਖੀ ਨੇ 23 ਅਤੇ 24 ਜੂਨ ਨੂੰ ਲੱਦਾਖ ਦਾ ਦੌਰਾ ਕੀਤਾ ਸੀ ਜਿਸ ਦੌਰਾਨ ਉਨ੍ਹਾਂ ਨੇ ਸੀਨੀਅਰ ਫ਼ੌਜੀ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਪੂਰਬੀ ਲੱਦਾਖ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਸੀ।
ਪਿਛਲੇ ਸੱਤ ਹਫ਼ਤਿਆਂ ਤੋਂ ਪੂਰਬੀ ਲੱਦਾਖ ਵਿਚ ਕਈ ਥਾਵਾਂ 'ਤੇ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਤਣਾਅ ਚੱਲ ਰਿਹਾ ਹੈ। ਉਸੇ ਸਮੇਂ, 15 ਜੂਨ ਨੂੰ ਗਲਵਾਨ ਘਾਟੀ ਵਿੱਚ ਇੱਕ ਹਿੰਸਕ ਝੜਪ ਵਿੱਚ ਭਾਰਤ ਦੇ 20 ਜਵਾਨਾਂ ਦੀ ਸ਼ਹਾਦਤ ਤੋਂ ਬਾਅਦ ਇਹ ਤਣਾਅ ਕਈ ਗੁਣਾ ਵੱਧ ਗਿਆ। ਇਸ ਝੜਪ ਵਿੱਚ ਚੀਨੀ ਫੌ਼ਜੀ ਵੀ ਜ਼ਖਮੀ ਹੋਏ ਸਨ ਪਰ ਚੀਨ ਨੇ ਅਜੇ ਇਸ ਬਾਰੇ ਵੇਰਵੇ ਨਹੀਂ ਦਿੱਤੇ ਹਨ।