ਨਵੀਂ ਦਿੱਲੀ: ਮੰਗਲਵਾਰ ਨੂੰ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਹੋਏ ਕਿਸਾਨਾਂ ਦੇ ਅੰਦੋਲਨ ਦੀ ਗੂੰਜ ਸੁਣਾਈ ਦਿੱਤੀ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਜ ਸਭਾ ਵਿੱਚ ਕਿਸਾਨਾਂ ਦੇ ਮੁੱਦੇ ’ਤੇ ਵਿਚਾਰ ਕਰਨ ਲਈ ਨੋਟਿਸ ਦਿੱਤਾ। ਹਾਲਾਂਕਿ, ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੱਲ੍ਹ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਵਿਰੋਧੀ ਧਿਰ ਫਿਰ ਸਦਨ ਤੋਂ ਬਾਹਰ ਚਲੀ ਗਈ। ਥੋੜ੍ਹੀ ਦੇਰ ਬਾਅਦ ਮੁੜ ਵਿਰੋਧੀ ਧਿਰ ਵਾਪਸ ਆ ਗਈ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਸਪੀਕਰ ਨੇ ਫਿਰ ਸਦਨ ਦੀ ਕਾਰਵਾਈ ਸਵੇਰੇ 11.30 ਵਜੇ ਤੱਕ ਮੁਲਤਵੀ ਕਰ ਦਿੱਤੀ। 11:30 ਵਜੇ ਚਲੀ ਕਾਰਵਾਈ 2 ਮਿੰਟ ਵੀ ਨਹੀਂ ਚਲੀ ਤੇ ਵਿਰੋਧੀ ਧਿਰ ਵੱਲੋਂ ਚੱਲ ਰਹੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ ਕਰ ਦਿੱਤੀ ਗਈ ਹੈ।