ਰਾਂਚੀ : ਰਾਜਧਾਨੀ 'ਚ ਨਸ਼ੇ ਦਾ ਕਾਰੋਬਾਰ ਤੇਜ਼ੀ ਨਾਲ ਵੱਧ ਰਿਹਾ ਹੈ। ਨੌਜਵਾਨ ਨਸ਼ੀਲੀਆਂ ਦਵਾਈਆਂ ਦੇ ਆਦੀ ਹੋ ਰਹੇ ਹਨ ਅਤੇ ਉਹ ਨਸ਼ਾ ਕਰਨ ਲਈ ਕੁੱਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ। ਇਸ ਦਾ ਮਾੜਾ ਅਸਰ ਉਨ੍ਹਾਂ ਦੇ ਸਰੀਰ, ਦਿਮਾਗ਼ ਅਤੇ ਭੱਵਿਖ 'ਤੇ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਵਿੱਚ ਜ਼ੁਰਮ ਵੱਧਦਾ ਜਾ ਰਿਹਾ ਹੈ।
ਨਸ਼ੇ ਲਈ ਅਪਰਾਧੀ ਬਣੇ ਨੌਜਵਾਨ
ਸ਼ੌਕ ਦੇ ਤੌਰ 'ਤੇ ਸ਼ੁਰੂ ਹੋਈ ਇਹ ਲੱਤ ਇੰਨ੍ਹੀ ਕੁ ਵੱਧ ਗਈ ਹੈ ਕਿ ਨਸ਼ਾ ਨਾ ਮਿਲਣ 'ਤੇ ਨੌਜਵਾਨ ਨਸ਼ੇ ਲਈ ਭੱਟਕਦੇ ਹੋਏ ਨਜ਼ਰ ਆਉਂਦੇ ਹਨ। ਅਜਿਹੇ ਹਲਾਤਾਂ ਵਿੱਚ ਉਹ ਨਸ਼ਾ ਹਾਸਲ ਕਰਨ ਲਈ ਅਪਰਾਧ ਦੀ ਦੁਨੀਆਂ 'ਚ ਕਦਮ ਰੱਖਦੇ ਹਨ। ਇਸ ਕਾਰਨ ਰਾਂਚੀ ਦੇ ਵਿੱਚ ਅਪਰਾਧਕ ਵਾਰਦਾਤਾਂ ਵੀ ਵੱਧ ਗਈਆਂ ਹਨ।
ਇਸ ਬਾਰੇ ਦੱਸਦੇ ਹੋਏ ਇੱਕ ਪੁਲਿਸ ਅਧਿਕਾਰੀ ਨੇ ਕਿਹਾ ਉਨ੍ਹਾਂ ਵੱਲੋਂ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਨਸ਼ੇ ਦੇ ਆਦੀ ਸਨ ਅਤੇ ਨਸ਼ਾ ਹਾਸਲ ਕਰਨ ਲਈ ਉਨ੍ਹਾਂ ਨੇ ਅਪਰਾਧ ਕੀਤੇ ਸਨ। ਇਸ ਤੋਂ ਇਲਾਵਾ ਰਾਂਚੀ ਪੁਲਿਸ ਅਤੇ ਡਰਗ ਕੰਟਰੋਲ ਟੀਮ ਨੇ ਛਾਪੇਮਾਰੀ ਕਰਕੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰ ਕੋਲੋਂ ਭਾਰੀ ਗਿਣਤੀ ਵਿੱਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ।
ਸ਼ਰੇਆਮ ਵਿਕ ਰਹੇ ਨਸ਼ੀਲੇ ਪਦਾਰਥ
ਰਾਂਚੀ 'ਚ ਸਰੇਆਮ ਨਸ਼ੀਲੇ ਪਦਾਰਥਾਂ ਦੀ ਵਿਕਰੀ ਹੋ ਰਹੀ ਹੈ। ਡਾਕਟਰ ਦੀ ਸਲਾਹ ਨਾਲ ਵਿਕਣ ਵਾਲੀਆਂ ਦਵਾਈਆਂ ਨੂੰ ਦੁਕਾਨਦਾਰ ਅਤੇ ਨਸ਼ਾ ਤਸਕਰ ਵੱਧ ਕੀਮਤ ਉੱਤੇ ਅਤੇ ਬਿਨ੍ਹਾਂ ਡਾਕਟਰੀ ਸਲਾਹ ਦੇ ਵੇਚ ਰਹੇ ਹਨ। ਅਸਾਨੀ ਨਾਲ ਮਿਲਣ ਕਾਰਨ ਨੌਜਵਾਨ ਕਫ਼-ਸਿਰਪ , ਇੰਜੈਕਸ਼ਨ, ਨਸ਼ੀਲੀ ਦਵਾਈਆਂ ਦਾ ਸੇਵਨ ਕਰ ਰਹੇ ਹਨ।
ਪੁਲਿਸ ਕਰ ਰਹੀ ਹੈ ਸਖ਼ਤ ਕਾਰਵਾਈ
ਨਸ਼ੇ ਕਾਰਨ ਸ਼ਹਿਰ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਰਾਂਚੀ ਪੁਲਿਸ ਵੱਲੋਂ ਨਸ਼ੇ ਉੱਤੇ ਠੱਲ ਪਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਰਾਜਧਾਨੀ ਦੇ ਸਾਰੇ ਪੁਲਿਸ ਥਾਣਿਆਂ ਵਿੱਚ ਹਿਦਾਇਤ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੇ ਖ਼ੇਤਰ 'ਚ ਨਸ਼ਾ ਕਾਰੋਬਾਰ ਹੁੰਦਾ ਹੈ ਤਾਂ ਨਸ਼ਾ ਵਿਕਰੀ ਕਰਨ ਵਾਲੀਆਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਡੀਜੀਆਈ ਨੇ ਦੱਸਿਆ ਕਿ ਇਨ੍ਹਾਂ ਥਾਣਿਆਂ ਦੀ ਨਿਗਰਾਨੀ ਲਈ ਡੀਐੱਸਪੀ ਅਹੁਦੇ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।