ETV Bharat / bharat

‘FEMA' ਉਲੰਘਣ ਮਾਮਲੇ 'ਚ ਈਡੀ ਅੱਗੇ ਪੇਸ਼ ਨਹੀਂ ਹੋਣਗੇ ਰਣਇੰਦਰ ਸਿੰਘ: ਸੂਤਰ - Raninder Singh

ਈਡੀ ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਰਣਇੰਦਰ ਸਿੰਘ ਨੇ ਓਲੰਪਿਕ 2021 ਲਈ ਰੁਝੇਵਿਆਂ ਦਾ ਹਵਾਲਾ ਦੇ ਕੇ ਅੱਜ ਦੀ ਪੇਸ਼ੀ ਮੁਲਤਵੀ ਕਰਵਾ ਲਈ ਹੈ ਤੇ ਅੱਜ ਰਣਇੰਦਰ ਸਿੰਘ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ।

ਫ਼ੋੋਟੋ
ਫ਼ੋੋਟੋ
author img

By

Published : Oct 27, 2020, 12:46 PM IST

Updated : Oct 27, 2020, 12:58 PM IST

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ 27 ਅਕਤੂਬਰ ਨੂੰ ਤਲਬ ਕੀਤਾ ਹੈ। ਸੂਤਰਾਂ ਮੁਤਾਬਕ ਰਣਇੰਦਰ ਸਿੰਘ ਨੇ ਓਲੰਪਿਕ 2021 ਲਈ ਰੁਝੇਵਿਆਂ ਦਾ ਹਵਾਲਾ ਦੇ ਕੇ ਅੱਜ ਦੀ ਪੇਸ਼ੀ ਮੁਲਤਵੀ ਕਰਵਾ ਲਈ ਹੈ ਤੇ ਅੱਜ ਰਣਇੰਦਰ ਸਿੰਘ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ।

ਇਸ ਤੋਂ ਪਹਿਲਾਂ ਰਣਇੰਦਰ 21 ਜੁਲਾਈ, 2016 ਨੂੰ ਈਡੀ ਦੇ ਸਾਹਮਣੇ ਪੇਸ਼ ਹੋਇਆ ਸੀ। ਉਸ ਤੋਂ ਬਾਅਦ ਉਸ ਨੂੰ ਸਵਿਟਜ਼ਰਲੈਂਡ ਨੂੰ ਫੰਡਾਂ ਅਤੇ ਜਕਾਰਾਂਡਾ ਟਰੱਸਟ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਬਾਰੇ ਦੱਸਣ ਲਈ ਕਿਹਾ ਗਿਆ ਸੀ।

ਈਡੀ ਦਾ ਸੰਮਨ ਅਜਿਹੇ ਸਮੇਂ ਆਇਆ ਹੈ ਜਦੋਂ ਇਸਦੇ ਅਧਿਕਾਰੀਆਂ ਨੇ 14 ਸਤੰਬਰ, 2020 ਨੂੰ ਇੱਕ ਅਰਜ਼ੀ ਰਾਹੀਂ ਉਸ ਨੂੰ ਅਤੇ ਮੁੱਖ ਮੰਤਰੀ ਖ਼ਿਲਾਫ਼ ਆਈਟੀ ਫਾਈਲਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ ਮੁਆਇਨੇ ਦੀ ਸ਼ੁਰੂਆਤ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਬਾਅਦ ਵਿੱਚ ਰਣਇੰਦਰ ਵੱਲੋਂ ਪਟੀਸ਼ਨ ਦਾਖਲ ਕਰਵਾਉਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ। ਸੋਧ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਈਡੀ ਦਾ ਕੋਈ ਟਿਕਾਣਾ ਨਹੀਂ ਹੈ ਕਿਉਂਕਿ ਉਸਨੇ ਉਸਨੂੰ ਕੋਈ ਨੋਟਿਸ ਨਹੀਂ ਦਿੱਤਾ ਸੀ।

ਦੱਸ ਦਈਏ ਕਿ ਦੋ ਸਾਲ ਪਹਿਲਾਂ ਇਸ ਕੇਸ ਦੀ ਪੂਰੀ ਜਾਂਚ ਕੀਤੀ ਸੀ। ਉਧਰ ਆਮਦਨ ਕਰ ਵਿਭਾਗ ਨੇ ਅਮਰਿੰਦਰ ਸਿੰਘ ਅਤੇ ਉਸ ਦੇ ਬੇਟੇ ਖ਼ਿਲਾਫ਼ ਵਿਦੇਸ਼ਾਂ ਵਿੱਚ ਜਾਇਦਾਦ ਅਤੇ ਬੈਂਕ ਖਾਤੇ ਰੱਖਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਫੌਜਦਾਰੀ ਕੇਸ ਚਲ ਰਿਹਾ ਹੈ।

Last Updated : Oct 27, 2020, 12:58 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.