ਨਵੀਂ ਦਿੱਲੀ: ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਹੋਏ ਹਿੰਸਕ ਪ੍ਰਦਰਸ਼ਨ 'ਚ ਪਾਪੂਲਰ ਫਰੰਟ ਆਫ਼ ਇੰਡੀਆ (PFI) ਦੀ ਭੂਮਿਕਾ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਇਸ ਮਾਮਲੇ ਸਬੰਧੀ ਅੱਗੇ ਕੀ ਕਾਰਵਾਈ ਕੀਤੀ ਜਾਵੇਗੀ ਇਸ ਸਬੰਧੀ ਫ਼ੈਸਲਾ ਸਬੂਤਾਂ ਦੇ ਆਧਾਰ 'ਤੇ ਗ੍ਰਹਿ ਮੰਤਰਾਲੇ ਦੁਆਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦਸਤਾਰ ਉਤਾਰਨ ਵਾਲੀ ਗੱਲ ਅਫ਼ਵਾਹ: ਯੂਪੀ ਪੁਲਿਸ
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਪੀਐਫਆਈ ਦਾ ਸਬੰਧ ਸਟੂਡੈਂਟ ਇਸਲਾਮਿਕ ਮੂਵਮੈਂਟ ਆਫ ਇੰਡੀਆ ਦੇ ਨਾਲ ਹੋਣ ਦੇ ਨਾਲ ਨਾਲ ਉਨ੍ਹਾਂ 'ਤੇ ਕਈ ਹੋਰ ਦੋਸ਼ ਵੀ ਲੱਗੇ ਹਨ। ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਜਿੱਥੇ ਭਾਰਤ ਦੇ ਵਧੇਰੇ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ ਹੋ ਰਿਹੇ ਹਨ ਉੱਥੇ ਹੀ ਦੂਜੇ ਪਾਸੇ ਕਈ ਰਾਜਾਂ ਨੇ ਇਸ ਕਾਨੂੰਨ ਨੂੰ ਆਪੋ ਆਪਣੇ ਸੂਬਿਆਂ ਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਸੂਬਾ ਸਰਕਾਰਾਂ ਨੂੰ ਸੰਵਿਧਾਨ ਦੀ ਪਾਲਣਾ ਕਰਦਿਆਂ ਕੇਂਦਰ ਰਾਹੀਂ ਬਣਾਏ ਗਏ ਕਾਨੂੰਨ ਨੂੰ ਆਪਣੇ ਸੂਬਿਆਂ ਚ ਲਾਗੂ ਕਰਨ ਦੀ ਸਲਾਹ ਦਿੱਤੀ ਹੈ।