ਚੰਡੀਗੜ੍ਹ: ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਅਕਾਲ ਤਖਤ ਵਿਚਕਾਰ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ 'ਤੇ ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋਨਾਂ ਧਿਰਾਂ ਦੇ ਵਿਚਕਾਰ ਸਮਝੌਤਾ ਕਰਾਉਣਾ ਚਾਹਿਦਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਲੇ ਦੌਰ ਚੋਂ ਗੁਜ਼ਰਿਆ ਹੈ ਜਿੱਥੇ ਕਈ ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਇਸ ਤਰ੍ਹਾਂ ਦੇ ਮਾਹੌਲ ਨੂੰ ਦੌਬਾਰਾ ਨਹੀਂ ਦੁਹਰਾਇਆ ਜਾਣਾ ਚਾਹੀਦਾ।
ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ 'ਤੇ ਬੋਲਦੇ ਹੋਏ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਦੀ ਮੰਤਰੀ ਅਹੁਦੇ ਨੂੰ ਬਚਾਉਣ ਲਈ ਸਮਝੌਤੇ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਲ ਪਾਰਟੀ ਮੀਟਿੰਗ ਵਿੱਚ ਕੁਝ ਹੋਰ ਵਿਚਾਰ ਰੱਖੇ ਜਾਂਦੇ ਹਨ ਅਤੇ ਐਨਡੀਏ ਦੀ ਬੈਠਕ ਵਿੱਚ ਕੁਝ ਹੋਰ ਕਿਹਾ ਜਾਂਦਾ ਹੈ।
ਰਾਜੋਆਣਾ ਦੀ ਫਾਂਸੀ ਮਾਫੀ ਦੇ ਮੁੱਦੇ 'ਤੇ ਵੀ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨੂੰ ਰਾਜੋਆਣਾ ਨਾਲ ਕੋਈ ਹਮਦਰਦੀ ਨਹੀਂ ਹੈ ਇਹ ਉਨ੍ਹਾਂ ਦੀ ਰਾਜਨੀਤੀ ਹੈ।
ਪੰਜਾਬ ਵਿੱਚ ਗਾਇਕਾਂ 'ਤੇ ਪੁਲਿਸ ਕੇਸ ਦੇ ਮਾਮਲੇ 'ਤੇ ਬਿੱਟੂ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਪੰਜਾਬ ਦੇ ਸਭਿਆਚਾਰ ਨੂੰ ਵੀ ਧਿਆਨ ਵਿੱਚ ਰੱਖਣਾ ਚਾਹਿਦਾ ਹੈ।