ਨੋਇਡਾ : ਮੋਦੀ ਸਰਕਾਰ ਨੇ ਜੰਮੂ ਕਸ਼ਮੀਰ 'ਤੇ ਅੱਜ ਇਤਿਹਾਸਕ ਫੈਸਲਾ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਲਈ ਰਾਜ ਸਭਾ ਵਿੱਚ ਮਤਾ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਸ਼ਾਹ ਨੇ ਰਾਜ ਸਭਾ ਵਿੱਚ ਸੂਬੇ ਦੇ ਪੁਨਰਗਠਨ ਬਿੱਲ ਨੂੰ ਵੀ ਪੇਸ਼ ਕੀਤਾ। ਇਸ ਦੇ ਤਹਿਤ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰ ਦਿੱਤਾ ਗਿਆ ਹੈ। ਲੱਦਾਖ ਸਣੇ ਜੰਮੂ ਕਸ਼ਮੀਰ ਨੂੰ ਵਿਧਾਨ ਸਭਾ ਤੋਂ ਬਿਨਾਂ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਹੈ।
ਕਸ਼ਮੀਰੀ ਪੰਡਤਾਂ 'ਚ ਖੁਸ਼ੀ ਦੀ ਲਹਿਰ
ਜਿਥੇ ਇੱਕ ਪਾਸੇ ਵਿਰੋਧੀ ਧਿਰ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰ ਰਿਹਾ ਹੈ ਉਥੇ ਹੀ ਦੂਜੇ ਪਾਸੇ ਕਸ਼ਮੀਰੀ ਪੰਡਤਾਂ ਵਿੱਚ ਸਰਕਾਰ ਦੇ ਇਸ ਫੈਸਲੇ ਦਾ ਨਿੱਘਾ ਸਵਾਗਤ ਕੀਤਾ ਹੈ। ਉਨ੍ਹਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਬਾਅਦ ਉਨ੍ਹਾਂ ਨੂੰ ਇਨਸਾਫ ਮਿਲਿਆ ਹੈ।
ਸਾਲਾਂ ਬਾਅਦ ਕਸ਼ਮੀਰ ਤੋਂ ਹਟਿਆ ਦਾਗ
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਨੋਇਡਾ ਸ਼ਹਿਰ ਵਿੱਚ ਰਹਿਣ ਵਾਲੇ ਕਸ਼ਮੀਰੀ ਪੰਡਤਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕੋਈ ਵੀ ਅਜਿਹੀ ਰਾਜਨੀਤਕ ਪਾਰਟੀ ਨਹੀਂ ਕਰ ਸਕੀ ਹੈ। ਲੰਬੇਂ ਅਰਸੇ ਤੋਂ ਬਾਅਦ ਉਨ੍ਹਾਂ ਨੂੰ ਇੰਝ ਜਾਪਦਾ ਹੈ ਕਿ ਕਸ਼ਮੀਰ ਤੇ ਲਗਾ ਬਦਨੁਮਾ ਦਾਗ ਮਿੱਟ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਸ਼ਮੀਰੀਆਂ ਨੂੰ ਸੱਚੀ ਆਜ਼ਾਦੀ ਮਿਲੀ ਹੈ। ਉਨ੍ਹਾਂ ਨੂੰ ਸਾਲ 1990 ਵਿੱਚ ਨਾਂ ਚਾਹੁੰਦੇ ਹੋਏ ਵੀ ਉਨ੍ਹਾਂ ਨੂੰ ਕਸ਼ਮੀਰ ਛੱਡਣਾ ਪਿਆ ਸੀ। ਹੁਣ ਉਹ ਮੁੜ ਆਪਣੇ ਘਰਾਂ ਨੂੰ ਜਾ ਸਕਣਗੇ। ਉਹ ਇਸ ਫੈਸਲੇ ਤੋਂ ਬਾਅਦ ਮਾਣ ਅਤੇ ਖੁਸ਼ੀ ਮਹਿਸੂਸ ਕਰ ਰਹੇ ਹਨ।