ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਫਰਾਰ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗ੍ਰਿਫਤਾਰੀ 'ਤੇ 100,000 ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੌਰਾਨ ਉਹ ਫੇਸਬੁੱਕ 'ਤੇ ਲਾਈਵ ਕਰਦੇ ਹੋਏ ਪਾਇਆ ਗਿਆ ਸੀ।
ਜਾਣਕਾਰੀ ਮੁਤਾਬਕ ਬੀਤੇ ਗਣਤੰਤਰ ਦਿਵਸ ਦੇ ਮੌਕੇ ਉੱਤੇ ਦਿੱਲੀ ਦੇ ਵੱਖ- ਵੱਖ ਇਲਾਕਿਆਂ ਵਿੱਚ ਹਿੰਸਾ ਹੋਈ ਸੀ। ਇਸ ਸਮੇਂ ਦੌਰਾਨ ਲਾਲ ਕਿਲ੍ਹੇ 'ਤੇ ਬਹੁਤ ਹਿੰਸਾ ਹੋਈ, ਜਿੱਥੇ ਪੰਜਾਬ ਵਿੱਚ ਰਹਿੰਦੇ ਦੀਪ ਸਿੱਧੂ ਨੂੰ ਫੇਸਬੁੱਕ 'ਤੇ ਲਾਈਵ ਕਰਦੇ ਹੋਏ ਪਾਇਆ ਗਿਆ ਸੀ । ਉਦੋਂ ਤੋਂ ਉਹ ਫਰਾਰ ਚੱਲ ਰਿਹਾ ਸੀ। ਉਸ ਦੀ ਗ੍ਰਿਫਤਾਰੀ ‘ਤੇ ਦਿੱਲੀ ਪੁਲਿਸ ਨੇ 100000 ਰੁਪਏ ਦਾ ਇਨਾਮ ਐਲਾਨਿਆ ਸੀ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਉਸਨੂੰ ਗ੍ਰਿਫਤਾਰ ਕੀਤਾ ਹੈ।