ਦੇਵਾਸ: ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੀ ਦੇਵਾਸ ਰੈਲੀ ਵਿੱਚ ਮੋਦੀ-ਮੋਦੀ ਦੇ ਨਾਅਰੇ ਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਦੇਵਾਸ ਦੇ ਐੱਸ ਪੀ ਏਐੱਸ ਰਾਠੌਰ ਨੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਇਨ੍ਹਾਂ ਦਿਨਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਇਸ ਕੜੀ ਤਹਿਤ ਉਨ੍ਹਾਂ ਨੇ ਦੇਵਾਸ-ਸ਼ਾਜਾਪੁਰ ਲੋਕ ਸਭਾ ਖੇਤਰ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਕੁਝ ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਹ ਨਾਅਰੇਬਾਜ਼ੀ ਉਦੋਂ ਹੋਈ ਜਦੋਂ ਸਿੱਧੂ ਮੰਚ ਤੋਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਰਾਠੌਰ ਨੇ ਦੱਸਿਆ ਕਿ ਅਸੀਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ। ਫ਼ਿਲਹਾਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕਰਾਂਗੇ।