ETV Bharat / bharat

ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਹੋਣਗੇ ਨਵੇਂ ਚੋਣ ਕਮਿਸ਼ਨਰ - ਮੌਜੂਦਾ ਚੋਣ ਕਮਿਸ਼ਨਰ ਅਸ਼ੋਕ ਲਵਾਸਾ

ਮੰਤਰਾਲੇ ਨੇ ਕਿਹਾ ਕਿ ਰਾਜੀਵ ਕੁਮਾਰ ਮੌਜੂਦਾ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦੀ ਜਗ੍ਹਾ ਲੈਣਗੇ, ਜੋ 31 ਅਗਸਤ ਨੂੰ ਆਪਣੇ ਅਹੁਦੇ ਤੋਂ ਮੁਕਤ ਹੋ ਜਾਣਗੇ। ਲਵਾਸਾ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ।

ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਹੋਣਗੇ ਨਵੇਂ ਚੋਣ ਕਮਿਸ਼ਨਰ

author img

By

Published : Aug 22, 2020, 8:32 AM IST

ਨਵੀਂ ਦਿੱਲੀ: ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਨੂੰ ਨਵਾਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਕੁਮਾਰ ਅਸ਼ੋਕ ਲਵਾਸਾ ਦੀ ਥਾਂ ਲੈਣਗੇ। ਕਾਨੂੰਨ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਸੂਚਨਾ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਸੂਚਨਾ ਵਿੱਚ ਕਿਹਾ ਗਿਆ ਕਿ ਰਾਸ਼ਟਰ ਪਤੀ ਨੇ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਮਿਤੀ ਤੋਂ ਉਨ੍ਹਾਂ ਦੀ ਨਿਯੁਕਤੀ ਨੂੰ ਮਨਜੂਰੀ ਦੇ ਦਿੱਤੀ ਹੈ।

ਮੰਤਰਾਲੇ ਨੇ ਦੱਸਿਆ ਕਿ ਰਾਜੀਵ ਕੁਮਾਰ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦੀ ਥਾਂ ਲੈਣਗੇ ਜਿਨ੍ਹਾਂ ਦਾ ਅਸਤੀਫਾ 31 ਅਗਸਤ ਤੋਂ ਪ੍ਰਭਾਵੀ ਹੋਵੇਗਾ। ਅਸ਼ੋਕ ਲਵਾਸਾ ਏਸ਼ੀਅਨ ਵਿਕਾਸ ਬੈਂਕ ਦੇ ਉਪ ਪ੍ਰਧਾਨ ਦੇ ਰੂਪ ਵਜੋਂ ਨਵੀਂ ਜਿੰਮੇਦਾਰੀ ਸੰਭਾਲਣ ਜਾ ਰਹੇ ਹਨ। ਰਾਜੀਵ ਕੁਮਾਰ 1984 ਬੈਚ ਦੇ ਸੇਵਾਮੁਕਤ ਆਈਏਐਸ (ਭਾਰਤੀ ਪ੍ਰਬੰਧਕੀ ਸੇਵਾ) ਅਧਿਕਾਰੀ ਹਨ।

ਕਾਨੂੰਨ ਮੰਤਰਾਲੇ ਨੇ ਸੂਚਨਾ ਵਿੱਚ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੌਣ ਕਮਿਸ਼ਨਰ ਦੇ ਅਹੁਦੇ ਉੱਤੇ ਰਾਜੀਵ ਕੁਮਾਰ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਉਨ੍ਹਾਂ ਦੇ ਅਹੁਦੇ ਨੂੰ ਸੰਭਾਲਣ ਦੀ ਤਰੀਕ ਤੋਂ ਲਾਗੂ ਹੋਵੇਗੀ।

ਸੁਨੀਲ ਅਰੋੜਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਹਨ। ਅਸ਼ੋਕ ਲਵਾਸਾ ਤੋਂ ਇਲਾਵਾ, ਹੋਰ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਹਨ। ਕੁਮਾਰ 10 ਦਿਨਾਂ ਬਾਅਦ ਇਨ੍ਹਾਂ ਸੀਨੀਅਰ ਅਧਿਕਾਰੀਆਂ ਦੀ ਟੀਮ ਦਾ ਹਿੱਸਾ ਹੋਣਗੇ। ਲਵਾਸਾ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ।

ਕੁਮਾਰ ਕੋਲ ਜਨਤਕ ਨੀਤੀ ਅਤੇ ਪ੍ਰਸ਼ਾਸਨ ਵਿੱਚ 30 ਸਾਲਾਂ ਤੋਂ ਵੱਧ ਦਾ ਤਜ਼ਰਬਾ ਹੈ। ਉਨ੍ਹਾਂ ਨੇ ਬੀਐਸਸੀ ਅਤੇ ਐਲਐਲਬੀ ਨਾਲ ਪਬਲਿਕ ਪਾਲਿਸੀ ਐਂਡ ਸਸਟੇਨੇਬਿਲਟੀ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ ਹੈ। ਕੁਮਾਰ ਨੂੰ ਪਿਛਲੇ ਸਾਲ ਜੁਲਾਈ ਵਿੱਚ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਕਾਰਜਕਾਲ ਇਸ ਸਾਲ ਫਰਵਰੀ ਵਿੱਚ ਖ਼ਤਮ ਹੋਇਆ ਸੀ। ਰਾਜੀਵ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਤੀ ਸ਼ਮਾਵੇਸ਼ਨ ਦੀ ਯੋਜਨਾ ਦੇ ਅਹਿਮ ਖੇਤਰਾਂ ਵਿੱਚ ਕੰਮ ਕਰਨ ਦੇ ਲਈ ਜਾਣੇ ਜਾਂਦੇ ਹਨ। ਇਨ੍ਹਾਂ ਵਿੱਚ ਪ੍ਰਮੁੱਖ ਜਨ ਧਨ ਯੋਜਨਾ ਅਤੇ ਮੁਦਰਾ ਲੋਨ ਯੋਜਨਾ ਵਰਗੀਆਂ ਵੱਡੀਆਂ ਯੋਜਨਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ:ਗਣੇਸ਼ ਚਤੁਰਥੀ ਅੱਜ, ਦੇਸ਼ ਭਰ 'ਚ ਘਰ-ਘਰ ਆਉਣਗੇ ਗਣਪਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.