ਮੁੰਬਈ : ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਹ ਹਾਦਸਾ ਪਨਵੇਲ ਦੇ ਕੋਲਸ ਕਾਮੋਠੇ ਇਲਾਕੇ ਵਿੱਚ ਵਾਪਰਿਆ।
ਜਾਣਕਾਰੀ ਮੁਤਾਬਕ ਇੱਕ ਤੇਜ਼ ਰਫ਼ਤਾਰ ਗੱਡੀ ਸੜਕ 'ਤੇ ਆ ਰਹੀ ਸੀ। ਗੱਡੀ ਚਾਲਕ ਰਾਹ ਉੱਤੇ ਚੱਲ ਰਹੇ ਲੋਕਾਂ ਨੂੰ ਟੱਕਰ ਮਾਰਦਾ ਹੋਇਆ ਤੇਜ਼ੀ ਨਾਲ ਅੱਗੇ ਨਿਕਲ ਗਿਆ। ਘਟਨਾ ਵੇਲੇ ਬਹੁਤੇ ਲੋਕ ਸਵੇਰ ਦੀ ਸੈਰ ਲਈ ਸੜਕ ਉੱਤੇ ਨਿਕਲੇ ਹੋਏ ਸਨ। ਗੱਡੀ ਨਾਲ ਟੱਕਰ ਹੋਣ ਤੋਂ ਬਾਅਦ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 8 ਲੋਕ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ MGM ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਲੋਕਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸਥਾਨਕ ਲੋਕਾਂ ਮੁਤਾਬਕ ਗੱਡੀ ਚਾਲਕ ਨੇ ਕੁੱਲ ਚਾਰ ਗੱਡੀਆਂ ਨੂੰ ਟੱਕਰ ਮਾਰੀ ਜਿਸ ਵਿੱਚ ਇੱਕ ਬਾਈਕ ਅਤੇ ਇੱਕ ਸਕੂਲ ਬੱਸ ਨੂੰ ਵੀ ਨੁਕਸਾਨ ਪਹੁੰਚੀਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।