ਨਵੀਂ ਦਿੱਲੀ: ਰਾਜਧਾਨੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਵਪਾਰੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੇ ਇਲਾਜ਼ ਅਤੇ ਵਪਾਰ ਦੇ ਸਿਲਸਿਲੇ ਵਿੱਚ ਸਪੇਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਅਦਾਲਤ ਨੇ ਡਾਇਰੈਕਟੋਰੇਟ ਆਫ ਇਨਫੋਰਸਮੈਂਟ ਵੱਲੋਂ ਇਸ ਸੰਬਧ ਵਿੱਚ ਜਵਾਬ ਦਾਖ਼ਲ ਕਰਨ ਦੇ ਬਾਅਦ ਵਿਦੇਸ਼ ਜਾਣ ਸਬੰਧੀ ਬਾਡਰਾ ਦੀ ਪਟੀਸ਼ਨ ਤੇ ਸੁਣਵਾਈ ਕੀਤੀ ਜਿਸ ਤੋਂ ਬਾਅਦ ਉਸ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਕਾਂਗਰਸ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਵਾਡਰਾ ਨੇ ਸਨਿੱਚਰਵਾਰ ਨੇ ਦੋ ਹਫ਼ਤਿਆਂ ਲਈ ਸਪੇਨ ਜਾਣ ਦੀ ਇਜਾਜ਼ਤ ਲਈ ਅਦਾਲਤ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਅਦਾਲਤ ਨੇ ਇਸ ਤੋਂ ਬਾਅਦ ਈਡੀ ਨੂੰ ਇਸ ਤੇ ਪ੍ਰਤੀਕਿਰਿਆ ਦਾਖ਼ਲ ਕਰਨ ਲਈ ਕਿਹਾ ਸੀ।