ETV Bharat / bharat

ਰੋਪੜ ਪੁਲਿਸ ਨੇ ਹਿਮਾਚਲ ਦੇ 2 ਪਿੰਡਾਂ 'ਚੋਂ 7 ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਤੇ 2 ਲੱਖ ਲੀਟਰ ਲਾਹਣ ਕੀਤਾ ਬਰਾਮਦ - ਐਸਐਸਪੀ ਸਵਪਨ ਸ਼ਰਮਾ

ਸਰਹੱਦ ਪਾਰ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਤੇ ਤਸਕਰੀ ਕਰਨ ਵਾਲਿਆਂ ਉੱਤੇ ਸ਼ਿਕੰਜਾ ਕੱਸਦਿਆਂ ਰੋਪੜ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 7 ਸ਼ਰਾਬ ਦੀਆਂ ਭੱਠੀਆਂ ਤੇ 2 ਲੱਖ ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤਾ ਗਿਆ।

Ropar police seize 7 illegal distilleries and 2 lakh liters from 2 villages in Himachal Pradesh
ਰੋਪੜ ਪੁਲਿਸ ਨੇ ਹਿਮਾਚਲ ਦੇ 2 ਪਿੰਡਾਂ ਤੋਂ 7 ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਅਤੇ 2 ਲੱਖ ਲੀਟਰ ਲਾਹਣ ਕੀਤਾ ਬਰਾਮਦ
author img

By

Published : Jun 12, 2020, 7:25 PM IST

ਚੰਡੀਗੜ੍ਹ: ਪੰਜਾਬ ਦੀ ਸਰਹੱਦ ਪਾਰ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਤੇ ਤਸਕਰੀ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਦਿਆਂ ਰੋਪੜ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਤੇ ਗ਼ੈਰ ਕਾਨੂੰਨੀ ਸ਼ਰਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਬਰਾਮਦਗੀ 10 ਘੰਟੇ ਲੰਮੀ ਚੱਲੀ ਸਖ਼ਤ ਕਾਰਵਾਈ ਸਦਕਾ ਹਿਮਾਚਲ ਦੇ ਜੰਗਲੀ ਇਲਾਕੇ ਦੇ ਪਿੰਡ ਮਾਜਰੀ ਅਤੇ ਦਾਬਤ ਤੋਂ ਕੀਤੀ ਗਈ। ਇਸ ਕਾਰਵਾਈ ਦੌਰਾਨ 7 ਸ਼ਰਾਬ ਦੀਆਂ ਭੱਠੀਆਂ ਤੇ 2 ਲੱਖ ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤਾ ਗਿਆ।

ਇਸ ਸਖ਼ਤ ਕਾਰਵਾਈ ਨੂੰ ਇਕ ਸੰਘਣੇ ਜੰਗਲੀ ਖੇਤਰ ਵਿੱਚ ਕੰਡੇਦਾਰ ਝਾੜੀਆਂ ਅਤੇ ਮੌਸਮੀ ਦਰਿਆਵਾਂ ਨਾਲ ਭਰੇ ਇਲਾਕੇ ਵਿੱਚ ਸਵੇਰੇ 3 ਵਜੇ ਤੋਂ 1 ਵਜੇ ਤੱਕ ਅੰਜਾਮ ਦਿੱਤਾ ਗਿਆ। ਰੋਪੜ ਦੇ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਨਾ ਹਿਮਾਚਲ ਪੁਲਿਸ ਨਾਲ ਸਾਂਝੇ ਤੌਰ ਉਤੇ ਇਹ ਮੁਹਿੰਮ ਚਲਾਈ ਸੀ ਤੇ ਲਗਭਗ 22 ਪੁਲਿਸ ਟੀਮਾਂ ਨੇ ਇਸ ਕਾਰਵਾਈ ਵਿੱਚ ਭਾਗ ਲਿਆ।

ਹਰੇਕ ਟੀਮ ਵਿੱਚ ਸੱਤ-ਸੱਤ ਪੁਲਿਸ ਮੁਲਾਜ਼ਮ ਸ਼ਾਮਲ ਸਨ, ਜਿਨ੍ਹਾਂ ਨੇ ਇਸ ਵੱਡੇ ਆਪ੍ਰੇਸ਼ਨ ਨੂੰ ਅੰਜਾਮ ਤੱਕ ਪਹੁੰਚਾਇਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੰਜਾਬ ਦੀ ਸਰਹੱਦ ਤੋਂ ਲਗਭਗ 2 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਦੋਵਾਂ ਪਿੰਡਾਂ ਦੇ ਆਲੇ-ਦੁਆਲੇ ਦੇ ਸਾਰੇ ਖੇਤਰਾਂ ਨੂੰ ਘੇਰ ਲਿਆ ਤੇ ਲਗਭਗ 6 ਕਿਲੋਮੀਟਰ ਦੇ ਖੇਤਰ ਵਿੱਚ ਇਹ ਕਾਰਵਾਈ ਚਲਾਈ ਗਈ।

ਐਸਐਸਪੀ ਸਵਪਨ ਸ਼ਰਮਾ ਨੇ ਕਿਹਾ ਕਿ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿੱਚ ਮੁਲਜ਼ਮਾਂ ਦੇ ਹੋਰ ਸੰਪਰਕ ਲੱਭਣ ਦੀ ਜਾਂਚ ਜਾਰੀ ਹੈ। ਇਹ ਜ਼ਬਤੀ ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਅਤੇ ਰਾਜ ਦੀਆਂ ਸਰਹੱਦਾਂ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਰਾਜ ਵਿਆਪੀ ਕੋਸ਼ਿਸ਼ਾਂ ਤਹਿਤ ਕੀਤੀ ਗਈ ਹੈ।

ਐਸਐਸਪੀ ਸ਼ਰਮਾ ਨੇ ਕਿਹਾ ਕਿ ਹਿਮਾਚਲ ਦੇ ਦੋਵੇਂ ਪਿੰਡ, ਉਨ੍ਹਾਂ ਦੇ ਆਸ ਪਾਸ ਦੇ ਖੇਤਰ ਸ਼ਰਾਬ ਅਤੇ ਨਸ਼ਾ ਤਸਕਰੀ ਲਈ ਬਦਨਾਮ ਹਨ। ਤਸਕਰ, ਸੰਘਣੇ ਜੰਗਲੀ ਇਲਾਕੇ ਅਤੇ ਇਸ ਖੇਤਰ ਵਿੱਚ ਪਹੁੰਚ ਦੀ ਘਾਟ ਦਾ ਫਾਇਦਾ ਉਠਾਉਂਦੇ ਹੋਏ ਇਸ ਇਲਾਕੇ ਨੂੰ ਹਿਮਾਚਲ ਤੋਂ ਲੁਕ ਕੇ ਪੰਜਾਬ ਵਿੱਚ ਪਹੁੰਚਣ ਲਈ ਵਰਤਦੇ ਹਨ। ਉਨਾ ਦੱਸਿਆ ਕਿ ਪਿਛਲੇ 5 ਸਾਲਾਂ ਵਿੱਚ, ਪੰਜਾਬ ਵਿੱਚ 26 ਅਤੇ ਹਿਮਾਚਲ ਵਿੱਚ 38 ਕੇਸ ਇਨ੍ਹਾਂ ਇਲਾਕਿਆਂ ਦੇ ਰਹਿਣ ਵਾਲੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਹਨ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.