ਜੈਪੁਰ: ਰਾਜਸਥਾਨ ਦੇ ਸਿਆਸੀ ਸੰਕਟ ਵਿਚਾਲੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਪੱਲਾ ਭਾਰੀ ਦਿਖਾਈ ਦੇ ਰਿਹਾ ਹੈ। ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿੱਚ ਵਿਧਾਇਕਾਂ ਨੇ ਅਸ਼ੋਕ ਗਹਿਲੋਤ ਨੂੰ ਆਪਣਾ ਆਗੂ ਮੰਨਿਆ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸਚਿਨ ਪਾਇਲਟ ਅਤੇ ਉਸ ਦੇ 2 ਹੋਰ ਕਰੀਬੀ ਮੰਤਰੀਆਂ ਨੂੰ ਰਾਜਸਥਾਨ ਦੇ ਮੰਤਰੀ ਮੰਡਲ ਤੋਂ ਬਰਖ਼ਾਸਤ ਕਰ ਦਿੱਤਾ ਗਿਆ।
ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਗੋਵਿੰਦ ਸਿੰਘ ਡੋਟਸਾਰਾ ਨੂੰ ਨਵਾਂ ਸੂਬਾ ਪ੍ਰਧਾਨ ਐਲਾਨਿਆ ਗਿਆ ਹੈ। ਸਚਿਨ ਪਾਇਲਟ ਤੋਂ ਇਲਾਵਾ ਵਿਸ਼ਵੇਂਦਰ ਸਿੰਘ ਅਤੇ ਰਮੇਸ਼ ਮੀਣਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਵੀ ਸਚਿਨ ਪਾਇਲਟ ਨੂੰ ਅਹੁਦੇ ਤੋਂ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
-
#WATCH Rajasthan: CM Ashok Gehlot meets Governor Kalraj Mishra, at Raj Bhawan in Jaipur. pic.twitter.com/6K2jnLPrj5
— ANI (@ANI) July 14, 2020 " class="align-text-top noRightClick twitterSection" data="
">#WATCH Rajasthan: CM Ashok Gehlot meets Governor Kalraj Mishra, at Raj Bhawan in Jaipur. pic.twitter.com/6K2jnLPrj5
— ANI (@ANI) July 14, 2020#WATCH Rajasthan: CM Ashok Gehlot meets Governor Kalraj Mishra, at Raj Bhawan in Jaipur. pic.twitter.com/6K2jnLPrj5
— ANI (@ANI) July 14, 2020
ਅਸ਼ੋਕ ਗਹਿਲੋਤ ਨਾਲ ਘਸਮਾਨ ਵਿਚਾਲੇ ਕਈ ਦਿਨਾਂ ਮਗਰੋਂ ਸਚਿਨ ਪਾਇਲਟ ਨੇ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ 'ਚ ਕਿਹਾ, "ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ ਹਰਾਇਆ ਨਹੀਂ।"
-
सत्य को परेशान किया जा सकता है पराजित नहीं।
— Sachin Pilot (@SachinPilot) July 14, 2020 " class="align-text-top noRightClick twitterSection" data="
">सत्य को परेशान किया जा सकता है पराजित नहीं।
— Sachin Pilot (@SachinPilot) July 14, 2020सत्य को परेशान किया जा सकता है पराजित नहीं।
— Sachin Pilot (@SachinPilot) July 14, 2020
ਮੰਗਲਵਾਰ ਨੂੰ ਹੋਈ ਕਾਂਗਰਸ ਵਿਧਾਇਕ ਦਲ ਦੀ ਬੈਠਕ (ਸੀਐਲਪੀ) ਵਿੱਚ 102 ਵਿਧਾਇਕਾਂ ਨੇ ਹਿੱਸਾ ਲਿਆ। ਬੈਠਕ ਵਿੱਚ ਸਭ ਨੇ ਸਰਬਸੰਮਤੀ ਨਾਲ ਪਾਇਲਟ ਨੂੰ ਪਾਰਟੀ ਤੋਂ ਹਟਾਉਣ ਲਈ ਸਹਿਮਤੀ ਦਿੱਤੀ।
ਇਸ ਤੋਂ ਪਹਿਲਾਂ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਸਚਿਨ ਪਾਇਲਟ ਨੂੰ ਸੂਬਾ ਪ੍ਰਧਾਨ ਅਤੇ ਮੰਤਰੀ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ। ਸੁਰਜੇਵਾਲਾ ਨੇ ਕਿਹਾ ਕਿ ਪਾਇਲਟ ਦੇ ਨਾਲ ਵਿਸ਼ਵੇਂਦਰ ਸਿੰਘ ਅਤੇ ਰਮੇਸ਼ ਮੀਣਾ ਨੂੰ ਵੀ ਮੰਤਰੀ ਅਹੁਦੇ ਤੋਂ ਹਟਾ ਦਿੱਤਾ ਜਾ ਰਿਹਾ ਹੈ। ਸੁਰਜੇ ਵਾਲਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਪਾਇਲਟ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਸਨ।
ਸੁਰਜੇਵਾਲਾ ਨੇ ਵਿਰੋਧੀ ਧਿਰ ਭਾਜਪਾ ਉੱਤੇ ਬਹੁ ਸ਼ਕਤੀ ਸਰਕਾਰ ਨੂੰ ਅਸਥਿਰ ਕਰਨ ਲਈ ਪੈਸੇ ਦੀ ਤਾਕਤ ਦੀ ਵਰਤੋਂ ਕਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕੁਝ ਹੋਰ ਕਾਂਗਰਸੀ ਵਿਧਾਇਕ ਵੀ ਸਚਿਨ ਪਾਇਲਟ ਨਾਲ ਭਾਜਪਾ ਦੇ ਇਸ ਜਾਲ ਵਿੱਚ ਸ਼ਾਮਲ ਹੋਏ।