ETV Bharat / bharat

ਅਕਾਲੀ ਦਲ ਨਹੀਂ ਲੜੇਗਾ ਦਿੱਲੀ ਚੋਣਾਂ, ਸਿਰਸਾ ਨੇ ਦੱਸਿਆ ਕਾਰਨ - ਮਨਜਿੰਦਰ ਸਿੰਘ ਸਿਰਸਾ

ਦਿੱਲੀ ਵਿੱਚ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਤੋੜ ਦਿੱਤਾ ਹੈ। ਜਿਸ ਤੋਂ ਬਾਅਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਵਿੱਚ ਚੋਣ ਨਾ ਲੜਨ ਦਾ ਕਾਰਨ ਦੱਸਿਆ।

Reasons Manjinder Singh Sirsa not to contest in Delhi
ਫ਼ੋਟੋ
author img

By

Published : Jan 20, 2020, 7:42 PM IST

Updated : Jan 20, 2020, 8:39 PM IST

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਠੰਡ ਦੇ ਮੌਸਮ 'ਚ ਸਿਆਸਤ ਕਾਫੀ ਗਰਮਾ ਗਈ ਹੈ। ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਬੀਜੇਪੀ ਤੇ ਅਕਾਲੀ ਦਲ ਦੇ ਰਾਹ ਵੱਖ-ਵੱਖ ਹੋ ਗਏ ਹਨ। ਬੀਜੇਪੀ ਨੇ ਦਿੱਲੀ ਵਿੱਚ ਅਕਾਲੀ ਦਲ ਨਾਲ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਤੋਂ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਸਪਸ਼ਟ ਕੀਤਾ ਅਕਾਲੀ ਦਲ ਦਿੱਲੀ ਵਿੱਚ ਚੋਣ ਨਹੀਂ ਲੜੇਗੀ।

CAA ਦੇ ਵਿਰੋਧ 'ਚ ਅਕਾਲੀ ਦਲ ਨਹੀਂ ਲੜੇਗਾ ਚੋਣ

ਮਨਜਿੰਦਰ ਸਿੰਘ ਸਿਰਸਾ ਨੇ ਚੋਣ ਨਾ ਲੜਨ ਦਾ ਕਾਰਨ ਕੇਂਦਰ ਸਰਕਾਰ ਵੱਲੋਂ ਲਿਆਏ ਗਏ ਨਾਗਰਿਕਤਾ ਸੋਧ ਕਾਨੂੰਨ ਨੂੰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਵੀ ਥਾਂ ਦਿੱਤੀ ਜਾਣੀ ਚਾਹਿਦੀ ਹੈ ਤੇ ਇਸ ਮਾਮਲੇ 'ਤੇ ਅਕਾਲੀ ਦਲ ਦਾ ਸਟੈਂਡ ਸਪਸ਼ਟ ਹੈ। ਸਿਰਸਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਰਿਸ਼ਤਾ ਹੈ, ਸੀਏਏ 'ਤੇ ਭਾਜਪਾ ਲੀਡਰਸ਼ਿਪ ਚਾਹੁੰਦੀ ਸੀ ਕਿ ਅਸੀਂ ਇਸ ਸਟੈਂਡ' ਤੇ ਮੁੜ ਵਿਚਾਰ ਕਰੀਏ। ਇਸ ਲਈ ਅਸੀਂ ਆਪਣਾ ਪੱਖ ਬਦਲਣ ਦੀ ਬਜਾਏ ਇਨ੍ਹਾਂ ਚੋਣਾਂ ਨੂੰ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਸਿਰਸਾ ਨੇ ਕਿਹਾ ਕਿ ਅਸੀਂ ਸੀਏਏ ਦਾ ਸਵਾਗਤ ਕੀਤਾ ਪਰ ਅਸੀਂ ਕਦੇ ਮੰਗ ਨਹੀਂ ਕੀਤੀ ਕਿ ਕਿਸੇ ਇੱਕ ਧਰਮ ਨੂੰ ਇਸ ਐਕਟ ਤੋਂ ਬਾਹਰ ਰੱਖਿਆ ਜਾਵੇ।

ਵੇਖੋ ਵੀਡੀਓ

ਹਰ ਧਰਮ ਦੇ ਵਰਗਾਂ ਨੂੰ CAA ਵਿੱਚ ਮਿਲੇ ਥਾਂ
ਇਸ ਦੇ ਨਾਲ ਹੀ ਸਿਰਸਾ ਨੇ ਕਿਹਾ ਕਿ ਅਸੀਂ ਨਾਗਰਿਕਾਂ ਦੇ ਰਾਸ਼ਟਰੀ ਰਜਿਸਟਰ (ਐਨਆਰਸੀ) ਦੇ ਵੀ ਵਿਰੁੱਧ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਅਜਿਹਾ ਕੋਈ ਕਾਨੂੰਨ ਨਾ ਹੋਵੇ ਜਿਸ ਨਾਲ ਲੋਕਾਂ ਨੂੰ ਕਤਾਰਾਂ ਵਿੱਚ ਖੜ੍ਹੇ ਹੋਣਾ ਪਏ। ਸਿਰਸਾ ਨੇ ਕਿਹਾ ਕਿ ਅਕਾਲੀ ਦਲ ਸਰਬਤ ਦੀ ਗੱਲ ਕਰਦੀ ਹੈ ਤੇ ਦੇਸ਼ ਵਿੱਚ ਹਰ ਧਰਮ ਦੇ ਵਰਗਾ ਨੂੰ ਰਹਿਣ ਦਾ ਅਧਿਕਾਰ ਮਿਲਣਾ ਚਾਹੀਦਾ ਹੈ।

ਵੇਖੋ ਵੀਡੀਓ

ਸੀਟਾਂ ਨੂੰ ਲੈ ਕੇ ਨਹੀਂ ਕੋਈ ਮੱਤਭੇਦ
ਮਨਜਿੰਦਰ ਸਿੰਘ ਸਿਰਸਾ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸੀਟਾਂ ਨੂੰ ਲੈ ਕੇ ਬੀਜੇਪੀ ਅਤੇ ਅਕਾਲੀ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਕਈ ਲੋਕ ਅਕਾਲੀ ਦਲ ਦੇ ਚੋਣ ਨਾ ਲੜਨ ਦਾ ਕਾਰਨ ਸੀਟਾਂ ਨੂੰ ਸਮਝ ਰਹੇ ਹਨ। ਸਿਰਸਾ ਨੇ ਕਿਹਾ ਕਿ ਸਾਡਾ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵਿਚਾਰ ਬਿਲਕੁਲ ਸਪਸ਼ਟ ਹੈ ਤੇ ਚੋਣਾਂ ਨਾ ਲੜਨ ਦਾ ਕਾਰਨ ਸਿਰਫ ਸੀਏਏ ਹੀ ਹੈ।

ਬੀਜੇਪੀ ਦੀਆਂ ਸੀਟਾਂ ਤੈਅ: ਮਨੋਜ ਤਿਵਾੜੀ
ਉੱਥੇ ਹੀ ਦਿੱਲੀ ਬੀਜੇਪੀ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਸੀਟਾਂ ਤੈਅ ਹੋ ਗਈਆਂ ਹਨ। ਇਸ ਵਿੱਚ ਅਕਾਲੀ ਦਲ ਦਾ ਕਿਤੇ ਨਾਂ ਨਹੀਂ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿੱਚ ਵੀ ਬੀਜੇਪੀ ਤੇ ਅਕਾਲੀ ਦਲ ਦੀ ਗੱਲ਼ ਨਹੀਂ ਬਣੀ ਸੀ।

Intro:Body:

Slug 

Conclusion:
Last Updated : Jan 20, 2020, 8:39 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.