ਨਵੀਂ ਦਿੱਲੀ: ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓਐਸਡੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦਾ ਬਿਆਨ ਆਇਆ ਹੈ।
ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਬਿਆਨ ਆਇਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਓਐਸਡੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।
ਦੱਸ ਦਈਏ ਕਿ ਗੋਪਾਲ ਕ੍ਰਿਸ਼ਨ ਮਾਧਵ ਨਾਂਅ ਦੇ ਇੱਕ ਅਧਿਕਾਰੀ ਨੂੰ ਬੀਤੀ ਦੇਰ ਰਾਤ ਜੀਐਸਟੀ ਨਾਲ ਸਬੰਧਤ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਤੁਰੰਤ ਪੁੱਛਗਿੱਛ ਲਈ ਸੀਬੀਆਈ ਹੈੱਡਕੁਆਰਟਰ ਲਿਜਾਇਆ ਗਿਆ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।