ਨਵੀਂ ਦਿੱਲੀ: ਦੱਖਣੀ ਪੂਰਬੀ ਦਿੱਲੀ ਦੀ ਸਰਾਏ ਕਾਲੇ ਖਾਨ ਚੌਕੀ ਦੀ ਪੁਲਿਸ ਟੀਮ ਨੇ 1 ਬਦਮਾਸ਼ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਫ਼ਸਰ ਆਲਮ ਵਜੋਂ ਹੋਈ ਹੈ। ਮੁਲਜ਼ਮ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ ਤੇ 4 ਚੋਰੀ ਕੀਤੇ ਮੋਬਾਈਲ ਅਤੇ 1 ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਗ੍ਰਿਫਤਾਰੀ ਨਾਲ ਤਿੰਨ ਮਾਮਲਿਆਂ ਨੂੰ ਸੁਲਝਾਉਣ ਦਾ ਦਾਅਵਾ ਵੀ ਕੀਤਾ ਹੈ।
ਡੀਸੀਪੀ ਸਾਊਥ ਈਸਟ ਆਰਪੀ ਮੀਨਾ ਨੇ ਦੱਸਿਆ ਕਿ ਵੱਧ ਰਹੇ ਸਨੈਚਿੰਗ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਅਤੇ ਆਉਣ ਵਾਲੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਰਾਏ ਕਾਲੇ ਖਾਨ ਚੌਕੀ ਇੰਚਾਰਜ ਐਸਆਈ ਬਾਬੂ ਲਾਲ ਦੀ ਅਗਵਾਈ ਹੇਠ ਪੁਲਿਸ ਟੀਮ 30 ਅਤੇ 31 ਦੀ ਰਾਤ ਨੂੰ ਚੈਕਿੰਗ ਅਭਿਆਨ ਚਲਾ ਰਹੀ ਸੀ, ਉਸ ਸਮੇਂ ਇੱਕ ਸ਼ੱਕੀ ਵਿਅਕਤੀ ਅਕਸ਼ਰਧਾਮ ਤੋਂ ਆਉਦਾ ਹੋਇਆ ਦਿਖਾਈ ਦਿੱਤਾ। ਇਸ ਦੌਰਾਨ ਪੁਲਿਸ ਨੂੰ ਵੇਖ ਕੇ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਫੜ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਦੋਸ਼ੀ ਦੀ ਪਛਾਣ ਅਫ਼ਸਰ ਆਲਮ ਵਜੋਂ ਹੋਈ ਹੈ, ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀ ਅਫ਼ਸਰ ਆਲਮ ਨੇ ਅੱਠਵੀਂ ਜਮਾਤ ਤਕ ਪੜ੍ਹਾਈ ਕੀਤੀ ਸੀ ਅਤੇ ਉਸ ਕੋਲ ਰੁਜ਼ਗਾਰ ਨਹੀਂ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।