ਨਵੀਂ ਦਿੱਲੀ: ਨਿਰਭਯਾ ਮਾਮਲੇ ਵਿੱਚ ਕੇਂਦਰ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਭਲਕੇ ਸੁਣਵਈ ਕਰੇਗਾ। ਇਹ ਸੁਣਵਾਈ ਨਿਰਭਯਾ ਮਾਮਲੇ ਦੇ ਦੋਸ਼ੀਆਂ ਦੀ ਫਾਂਸੀ ਨੂੰ ਲੈ ਕੇ ਹੋਵੇਗੀ।
ਦਰਅਸਲ ਬੀਤੇ ਦਿਨ ਨਿਰਭਯਾ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਚਾਰੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲਗਾਉਣ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਸੀ ਕਿ ਚਾਰਾਂ ਦੋਸ਼ੀਆਂ ਨੂੰ ਵੱਖੋ-ਵੱਖ ਫਾਂਸੀ ਨਹੀਂ ਹੋ ਸਕਦੀ।
ਕੋਰਟ ਦੇ ਇਸੇ ਫੈਸਲੇ ਤੋਂ ਬਾਅਦ ਕੇਂਦਰ ਅਤੇ ਦਿੱਲੀ ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਉੱਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ।