ਨਵੀਂ ਦਿੱਲੀ : ਸੁਪਰੀਮ ਕੋਰਟ ਅੱਜ ਸ਼ਾਹੀਨ ਬਾਗ ਵਿੱਚ CAA ਵਿਰੁੱਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਹਟਾਉਣ ਦੀ ਮੰਗ 'ਤੇ ਅੱਜ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 24 ਫ਼ਰਵਰੀ ਨੂੰ ਹੋਵੇਗੀ। ਸੁਣਵਾਈ ਦੌਰਾਨ ਸ਼ਾਹੀਨ ਬਾਗ਼ ਵਿੱਚ CAA ਵਿਰੁੱਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਗੱਲਬਾਤ ਕਰਨ ਲਈ 2 ਵਿਅਕਤੀਆਂ ਨੂੰ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਦੌਰਾਨ ਅਦਾਲਤ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸੀਨੀਅਰ ਵਕੀਲਾਂ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਦੇ ਨਾਂਵਾਂ ਨੂੰ ਗੱਲਬਾਤ ਕਰਨ ਵਾਲੇ ਵਜੋਂ ਨਿਯੁਕਤ ਕੀਤਾ ਜਾਵੇ।
ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੇ ਆਪਣੀ ਗੱਲ ਰੱਖੀ ਹੈ ਅਤੇ ਸ਼ਾਹੀਨ ਬਾਗ ਦਾ ਵਿਰੋਧ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਜੇ ਕੁਝ ਵੀ ਕੰਮ ਨਹੀਂ ਕਰਦਾ, ਤਾਂ ਅਸੀਂ ਇਸ ਨੂੰ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ 'ਤੇ ਛੱਡ ਦੇਵਾਂਗੇ।
ਜ਼ਿਕਰਯੋਗ ਹੈ ਕਿ ਮਹਿਲਾਵਾਂ ਪਿਛਲੇ ਦੋ ਮਹੀਨਿਆਂ ਤੋਂ CAA, NRC ਤੇ NPR ਵਿਰੁੱਧ ਧਰਨੇ 'ਤੇ ਬੈਠੀਆਂ ਹਨ। ਤਿੰਨ ਦਿਨ ਪਹਿਲਾਂ ਅਮਿਤ ਸ਼ਾਹ ਨੇ ਕਿਹਾ ਸੀ ਕਿ ਜਿਹੜਾ ਵੀ ਨਾਗਰਿਕ ਸੋਧ ਕਾਨੂੰਨ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਤਿਆਰ ਹੈ, ਉਹ ਉਨ੍ਹਾਂ ਦੇ ਦਫ਼ਤਰ ਤੋਂ ਸਮਾਂ ਲੈ ਸਕਦਾ ਹੈ। ਗ੍ਰਹਿ ਮੰਤਰੀ ਨੇ ਕਿਹਾ, ਅਸੀਂ ਤਿੰਨ ਦਿਨਾਂ ਦੇ ਅੰਦਰ ਸਮਾਂ ਦੇਵਾਂਗੇ।
ਇਹ ਵੀ ਪੜ੍ਹੋ: 1 ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ