ਨਵੀਂ ਦਿੱਲੀ: ਕਸ਼ਮੀਰੀ ਵਿਦਿਆਰਥੀਆਂ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ 10 ਸੂਬਿਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ 'ਚ ਸੱਭ ਨੂੰ ਤਲਬ ਕੀਤਾ ਹੈ। ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ 'ਤੇ ਹਮਲੇ ਹੋਏ ਸਨ, ਜਿਸ ਨੂੰ ਲੈ ਕੇ ਇੱਕ ਵਕੀਲ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।
ਅਦਾਲਤ ਨੇ ਅੱਜ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਕੇਂਦਰ ਅਤੇ 10 ਸੂਬਿਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਨ੍ਹਾਂ ਸੂਬਿਆਂ 'ਚ ਮਹਾਂਰਾਸ਼ਟਰ, ਪੰਜਾਬ, ਬਿਹਾਰ, ਜੰਮੂ-ਕਸ਼ਮੀਰ, ਹਰਿਆਣਾ, ਮੇਘਾਲਿਆ, ਪੱਛਮ ਬੰਗਾਲ, ਛੱਤੀਸਗੜ੍ਹ ਅਤੇ ਉੱਤਰਾਖੰਡ ਸ਼ਾਮਲ ਹਨ। ਦੱਸ ਦਈਏ ਕਿ ਇਨ੍ਹਾਂ ਸੂਬਿਆਂ ਤੋਂ ਕਸ਼ਮੀਰੀਆਂ 'ਤੇ ਕਥਿਤ ਤੌਰ 'ਤੇ ਕਸ਼ਮੀਰੀਆਂ 'ਤੇ ਹਮਲੇ ਦੀਆਂ ਖ਼ਬਰਾਂ ਆਈਆਂ ਸਨ। ਫ਼ਿਲਹਾਲ ਅਦਾਲਤ ਨੇ ਇਸ ਮਾਮਲੇ 'ਤੇ ਬੁੱਧਵਾਰ ਨੂੰ ਸੁਣਵਾਈ ਕੇਗੀ।
ਦੱਸਣਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਕਈ ਥਾਵਾਂ 'ਤੇ ਕਸ਼ਮੀਰੀ ਵਿਦਿਆਰਥੀਆਂ ਨਾਲ ਹਿੰਸਾ ਦੀਆਂ ਖ਼ਬਰਾਂ ਆਈਆਂ ਹਨ। ਜਿਸ ਤੋਂ ਬਾਅਦ ਇਕ ਵਕੀਲ ਨੇ ਸੁਪਰੀਮ ਕੋਰਟ 'ਚ ਕਸ਼ਮੀਰੀ ਵਿਦਿਆਰਥੀਆਂ ਉੱਤੇ ਕਥਿਤ ਤੌਰ 'ਤੇ ਹਮਲੇ ਰੋਕਣ ਲਈ ਪਟੀਸ਼ਨ ਦਾਇਰ ਕੀਤੀ ਸੀ।
SC ਨੇ ਕੇਂਦਰ ਸਰਕਾਰ ਤੇ 10 ਸੂਬਿਆਂ ਨੂੰ ਜਾਰੀ ਕੀਤਾ ਨੋਟਿਸ - kashmiri students
ਪੁਲਵਾਮਾ ਹਮਲੇ ਤੋਂ ਬਾਅਦ ਵੱਖ-ਵੱਖ ਸੂਬਿਆਂ 'ਚੋਂ ਕਸ਼ਮੀਰੀ ਵਿਦਿਆਰਥੀਆਂ ਉੱਤੇ ਹਮਲੇ ਦੀਆਂ ਆਈਆਂ ਸਨ ਖ਼ਬਰਾਂ। ਇਸ ਨੂੰ ਲੈ ਕੇ ਕੋਰਟ ਵਿੱਚ ਵਕੀਲ ਨੇ ਦਾਇਰ ਕੀਤੀ ਸੀ ਪਟੀਸ਼ਨ। ਅਦਾਲਤ ਨੇ ਕੇਂਦਰ ਸਰਕਾਰ ਅਤੇ 10 ਸੂਬਿਆਂ ਨੂੰ ਜਾਰੀ ਕੀਤਾ ਨੋਟਿਸ।