ETV Bharat / bharat

ਸੁਪਰੀਮ ਕੋਰਟ ਨੇ CBSE ਨੂੰ ਪ੍ਰੀਖਿਆਵਾਂ ਰੱਦ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਦਿੱਤੀ ਮੰਜੂਰੀ

ਸੁਪਰੀਮ ਕੋਰਟ ਨੇ ਸੀਬੀਐਸਈ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਜੂਰੀ ਦੇ ਦਿੱਤੀ ਹੈ। ਸੀਬੀਐਸਈ ਨੇ 15 ਜੁਲਾਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ।

author img

By

Published : Jun 26, 2020, 11:55 AM IST

SC permits CBSE to issue notification on cancellation of class 10 and 12 exams
ਸੁਪਰੀਮ ਕੋਰਟ ਨੇ CBSE ਨੂੰ ਪ੍ਰੀਖਿਆਵਾਂ ਰੱਦ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਦਿੱਤੀ ਮੰਜੂਰੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੀਬੀਐਸਈ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਜੂਰੀ ਦੇ ਦਿੱਤੀ ਹੈ, ਜੋ ਜੁਲਾਈ ਦੇ ਪਹਿਲੇ ਹਫ਼ਤੇ ਹੋਣੀਆਂ ਸਨ। ਸੀਬੀਐਸਈ ਨੇ 15 ਜੁਲਾਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ।

ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਮੁਤਾਬਕ ਕੋਵਿਡ-19 ਕਾਰਨ ਬਾਕੀ ਰਹਿ ਗਈਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਇੱਕ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਕਿਹਾ “ਨਤੀਜੇ ਹੁਣ ਇੱਕ ਨਵੀਂ ਮੁਲਾਂਕਣ ਸਕੀਮ ਦੇ ਤਹਿਤ ਐਲਾਨੇ ਜਾਣਗੇ। 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਨੰਬਰ ਵਧਾਉਣ ਲਈ ਬਾਅਦ ਵਿੱਚ ਇਮਤਿਹਾਨ ਦੇਣ ਦਾ ਵਿਕਲਪ ਮਿਲੇਗਾ। ਹਾਲਾਂਕਿ, ਜਿਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਬੈਠਣ ਦੀ ਚੋਣ ਕੀਤੀ ਹੈ, ਉਨ੍ਹਾਂ ਦੇ ਇਮਤਿਹਾਨ ਵਾਲੇ ਨੰਬਰਾਂ ਨੂੰ ਹੀ ਫਾਈਨਲ ਸਕੋਰ ਮੰਨਿਆ ਜਾਵੇਗਾ।

ਇਸ ਦੌਰਾਨ ਆਈ.ਸੀ.ਐੱਸ.ਈ. ਨੇ ਅਦਾਲਤ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਆਪਣੀ ਪ੍ਰੀਖਿਆਵਾਂ ਬਾਅਦ ਵਿਚ ਲਿਖਣ ਦਾ ਵਿਕਲਪ ਦੇ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ‘ਔਸਤ ਅੰਕ’ ਫਾਰਮੂਲਾ ਸੀਬੀਐਸਈ ਨਾਲੋਂ ਵੱਖਰਾ ਹੈ।

ਇਹ ਵੀ ਪੜ੍ਹੋ: ਐਮਰਜੈਂਸੀ ਦੇ 45 ਸਾਲ: ਪੀਐਮ ਮੋਦੀ ਨੇ ਟਵੀਟ ਕਰ ਲੋਕਤੰਤਰ ਦੀ ਰੱਖਿਆ ਕਰਨ ਵਾਲਿਆਂ ਨੂੰ ਕੀਤਾ ਸਲਾਮ

ਜਾਣਕਾਰੀ ਲਈ ਦੱਸ ਦਈਏ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ 1-15 ਜੁਲਾਈ ਨੂੰ ਹੋਣ ਵਾਲੀਆਂ ਬਕਾਇਆ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਮਾਰਚ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਸੀਬੀਐਸਈ ਅਤੇ ਆਈਸੀਐਸਈ ਸਮੇਤ ਕਈ ਰਾਜ ਬੋਰਡਾਂ ਦੀਆਂ ਕੁੱਝ ਪ੍ਰੀਖਿਆਵਾਂ ਰਹਿ ਗਈਆਂ ਸਨ। ਕੁੱਝ ਰਾਜ ਬੋਰਡਾਂ ਨੇ ਬੱਚਿਆਂ ਨੂੰ ਬਿਨ੍ਹਾਂ ਪ੍ਰੀਖਿਆਵਾਂ ਪਾਸ ਕਰ ਦਿੱਤਾ, ਜਦਕਿ ਸੀਬੀਐਸਈ ਨੇ ਜੁਲਾਈ ਵਿੱਚ ਬਾਕੀ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਕੀਤਾ ਸੀ। ਸੀਬੀਐਸਈ ਨੇ ਬਾਕੀ ਦੀਆਂ ਪ੍ਰੀਖਿਆਵਾਂ 1 ਤੋਂ 15 ਜੁਲਾਈ ਦੇ ਵਿਚਕਾਰ ਕਰਵਾਉਣ ਲਈ ਕਿਹਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.