ਨਵੀਂ ਦਿੱਲੀ: ਚੋਣ ਕਮਿਸ਼ਨ ਦੇ ਫੈਸਲੇ 'ਤੇ ਸੁਪਰੀਮ ਕੋਰਟ ਦਾ ਆਦੇਸ਼ ਆਇਆ ਹੈ। ਦਰਅਸਲ, ਕੋਰਟ ਨੇ ਕਮਲਨਾਥ ਨੂੰ ਸਟਾਰ ਪ੍ਰਚਾਰਕ ਦੇ ਅਹੁਦੇ ਤੋਂ ਹਟਾਉਣ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ।
ਮਹੱਤਵਪੂਰਣ ਗੱਲ ਇਹ ਹੈ ਕਿ ਚੋਣ ਕਮਿਸ਼ਨ ਨੇ ਪਿਛਲੇ ਦਿਨੀਂ ਕਮਲਨਾਥ ਨੂੰ ਵਾਰ-ਵਾਰ ਚੇਤਾਵਨੀ ਦੇਣ ਦੇ ਬਾਵਜੂਦ ਚੋਣ ਮੀਟਿੰਗਾਂ ਵਿੱਚ ਆਪਣੇ ਬਿਆਨਾਂ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਨੂੰ ਲੈ ਕੇ ਕਾਰਵਾਈ ਕੀਤੀ ਸੀ। ਕਮਿਸ਼ਨ ਨੇ ਸਾਬਕਾ ਸੀਐਮ ਨੂੰ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਹਟਾਉਣ ਦੇ ਆਦੇਸ਼ ਦਿੱਤੇ ਸੀ।
ਸੀਨੀਅਰ ਸਿਆਸਤਦਾਨ ਜੋਤੀਰਾਦਿੱਤਿਆ ਸਿੰਧੀਆ ਦੀ ਅਗਵਾਈ ਵਿੱਚ ਕਾਂਗਰਸ ਦੇ 22 ਬਾਗੀ ਵਿਧਾਇਕਾਂ ਦੇ ਇੱਕੋਂ ਸਮੇਂ ਅਸਤੀਫ਼ਾ ਦੇ ਦਿੱਤਾ ਭਾਜਪਾ ਵਿੱਚ ਸ਼ਾਮਲ ਹੋ ਜਾਣ ਨਾਲ ਕਮਲਨਾਥ ਦੀ ਸਰਕਾਰ 20 ਮਾਰਚ ਨੂੰ ਫੇਲ ਹੋ ਗਈ ਸੀ। ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਭਾਜਪਾ 23 ਮਾਰਚ ਨੂੰ ਸੱਤਾ ਵਿੱਚ ਪਰਤੀ ਸੀ।