ETV Bharat / bharat

ਸੁਸ਼ਾਂਤ ਕੇਸ: ਸੁਪਰੀਮ ਕੋਰਟ ਅੱਜ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਣਾਏਗੀ ਫੈਸਲਾ - ਸੁਪਰੀਮ ਕੋਰਟ

ਸੁਪਰੀਮ ਕੋਰਟ ਬਾਲੀਵੁੱਡ ਦੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਅੱਜ ਆਪਣਾ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਕੇਸ ਨੂੰ ਬਿਹਾਰ ਤੋਂ ਮੁੰਬਈ ਟ੍ਰਾਂਸਫ਼ਰ ਕਰਨ ਦੀ ਰਿਆ ਚੱਕਰਵਰਤੀ ਦੀ ਅਪੀਲ 'ਤੇ ਆਪਣਾ ਫੈਸਲਾ ਸੁਣਾਏਗਾ।

SC to deliver verdict on Rhea Chakraborty's petition on Aug 19
ਸੁਸ਼ਾਂਤ ਕੇਸ: ਸੁਪਰੀਮ ਕੋਰਟ ਅੱਜ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਣਾਏਗੀ ਫੈਸਲਾ
author img

By

Published : Aug 19, 2020, 9:20 AM IST

ਨਵੀਂ ਦਿੱਲੀ: ਬਾਲੀਵੁੱਡ ਦੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਕੇਸ ਨੂੰ ਬਿਹਾਰ ਤੋਂ ਮੁੰਬਈ ਟ੍ਰਾਂਸਫ਼ਰ ਕਰਨ ਦੀ ਰਿਆ ਚੱਕਰਵਰਤੀ ਦੀ ਅਪੀਲ 'ਤੇ ਆਪਣਾ ਫੈਸਲਾ ਸੁਣਾਏਗਾ।

ਮਹੱਤਵਪੂਰਣ ਗੱਲ ਇਹ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕ੍ਰਿਸ਼ਨਾ ਕਿਸ਼ੋਰ ਸਿੰਘ ਨੇ ਪਟਨਾ ਵਿੱਚ ਦਰਜ ਇਸ ਐਫਆਈਆਰ ਵਿੱਚ ਰਿਆ ਚੱਕਰਵਰਤੀ ਅਤੇ ਉਨ੍ਹਾਂ ਦੇ ਪਰਿਵਾਰ ਦੇ 6 ਮੈਂਬਰਾਂ ਨੇ ਆਪਣੇ ਪੁੱਤਰ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ।

ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਅਪਲੋਡ ਕੀਤੇ ਗਏ ਏਜੰਡੇ ਦੇ ਮੁਤਾਬਕ ਜਸਟਿਸ ਰਿਸ਼ੀਕੇਸ਼ ਰੋਏ ਦੀ ਬੈਂਚ ਇਸ ਫੈਸਲੇ ਨੂੰ ਸੁਣਾਏਗੀ। ਜਸਟਿਸ ਰੋਏ ਨੇ 11 ਅਗਸਤ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਪੂਰੀ ਕੀਤੀ ਸੀ।

ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਮੁੰਬਈ ਦੇ ਉਪਨਗਰ ਬਾਂਦਰਾ ਵਿੱਚ ਆਪਣੇ ਅਪਾਰਟਮੈਂਟ ਵਿੱਚ ਫਾਹਾ ਲੈਕੇ ਖੁਦਕੁਸ਼ੀ ਕੀਤੀ ਸੀ। ਮੁੰਬਈ ਪੁਲਿਸ ਵੱਖ-ਵੱਖ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਬਿਹਾਰ ਸਰਕਾਰ ਨੇ ਇਸ ਕੇਸ ਵਿੱਚ ਸਰਵਉੱਚ ਅਦਾਲਤ ਨੂੰ ਕਿਹਾ ਸੀ ਕਿ ‘ਰਾਜਨੀਤਿਕ ਪ੍ਰਭਾਵ’ ਕਾਰਨ ਮੁੰਬਈ ਪੁਲਿਸ ਨੇ ਅਦਾਕਾਰ ਰਾਜਪੂਤ ਦੇ ਕੇਸ ਵਿੱਚ ਐਫਆਈਆਰ ਵੀ ਦਰਜ ਨਹੀਂ ਕੀਤੀ ਹੈ।

ਦੂਜੇ ਪਾਸੇ ਮਹਾਰਾਸ਼ਟਰ ਸਰਕਾਰ ਨੇ ਦਲੀਲ ਦਿੱਤੀ ਕਿ ਬਿਹਾਰ ਸਰਕਾਰ ਨੂੰ ਇਸ ਮਾਮਲੇ ਵਿਚ ਕੋਈ ਅਧਿਕਾਰ ਨਹੀਂ ਹੈ।

ਰਿਆ ਚੱਕਰਵਰਤੀ ਦੇ ਵਕੀਲ ਨੇ ਕਿਹਾ ਕਿ ਮੁੰਬਈ ਪੁਲਿਸ ਦੀ ਜਾਂਚ ਨੇ ਇਸ ਮਾਮਲੇ ਵਿੱਚ ਕਾਫ਼ੀ ਤਰੱਕੀ ਕੀਤੀ ਹੈ ਅਤੇ 56 ਵਿਅਕਤੀਆਂ ਦੇ ਬਿਆਨ ਦਰਜ ਕੀਤੇ ਹਨ।

ਬਿਹਾਰ ਸਰਕਾਰ ਨੇ ਦਾਅਵਾ ਕੀਤਾ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਸਬੰਧੀ ਪਟਨਾ ਵਿੱਚ ਦਰਜ ਕੀਤੀ ਗਈ ਐਫਆਈਆਰ ਜਾਇਜ਼ ਹੈ।

ਬਿਹਾਰ ਸਰਕਾਰ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਮੁੰਬਈ ਪੁਲਿਸ ਨੇ ਨਾ ਤਾਂ ਸੁਸ਼ਾਂਤ ਸਿੰਘ ਰਾਜਪੂਤ ਦੀ ਪੋਸਟਮਾਰਟਮ ਰਿਪੋਰਟ ਦੀ ਕਾਪੀ ਮੁਹੱਈਆ ਕਰਵਾਈ ਹੈ ਅਤੇ ਨਾ ਹੀ ਇਸ ਮਾਮਲੇ ਵਿਚ ਅਜੇ ਤੱਕ ਕੋਈ ਐਫਆਈਆਰ ਦਰਜ ਕੀਤੀ ਹੈ।

ਇਸ ਮਾਮਲੇ ਵਿੱਚ ਕੇਂਦਰ ਵਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਮੁੰਬਈ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ ਅਤੇ ਐਫਆਈਆਰ ਦਰਜ ਕੀਤੇ ਬਿਨਾਂ ਅਤੇ ਮੈਜਿਸਟਰੇਟ ਨੂੰ ਸੂਚਿਤ ਕੀਤੇ ਬਿਨਾਂ ਧਾਰਾ 154 ਅਧੀਨ ਕੋਈ ਜਾਂਚ ਨਹੀਂ ਕੀਤੀ ਜਾ ਸਕਦੀ।

ਕੇਂਦਰ ਨੇ ਕਿਹਾ ਸੀ ਕਿ ਬਿਹਾਰ ਸਰਕਾਰ ਵੱਲੋਂ ਮਾਮਲੇ ਨੂੰ ਸੀਬੀਆਈ ਹਵਾਲੇ ਕਰਨ ਦੀ ਸਿਫਾਰਸ਼ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਜ਼ਰੂਰੀ ਨੋਟੀਫਿਕੇਸ਼ਨ ਨੂੰ ਵੀ ਜਾਰੀ ਕਰ ਦਿੱਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.