ਸ੍ਰੀਨਗਰ: ਮੋਦੀ ਸਰਕਾਰ ਵੱਲੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੀ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਧਾਰਾ 144 ਲਾਗੂ ਹੈ। ਐਤਵਾਰ ਨੂੰ ਈਦ-ਉਲ-ਅਜ਼ਹਾ ਤੋਂ ਇੱਕ ਦਿਨ ਪਹਿਲਾਂ ਦੁਪਹਿਰ ਤੋਂ ਬਾਅਦ ਕਰਫਿਊ 'ਚ ਖੋੜੀ ਜਿਹੀ ਢਿੱਲ ਦਿੱਤੀ ਗਈ ਸੀ ਪਰ ਬਾਅਦ 'ਚ ਮੁੜ ਪਬੰਦੀਆਂ ਲਾ ਦਿੱਤੀਆਂ ਗਈਆਂ।
ਐਤਵਾਰ ਨੂੰ ਪਬੰਦੀਆਂ 'ਚ ਢਿੱਲ ਦਿੱਤੇ ਜਾਣ ਮਗਰੋਂ ਦੁਕਾਨਾਂ ਅਤੇ ਬਜ਼ਾਰਾਂ 'ਚ ਲੋਕਾਂ ਦੀ ਆਵਾਜਾਈ ਵੇਖਣ ਨੂੰ ਮਿਲੀ। ਸ਼ਹਿਰ ਦੇ ਕੁੱਝ ਹਿੱਸਿਆਂ ਵਿੱਚ ਵਾਹਨਾਂ ਦੀ ਆਵਾਜਾਈ ਵੀ ਦੇਖੀ ਗਈ। ਪਰ ਮੁੜ ਕਰਫਿਊ ਲੱਗਣ 'ਤੇ ਲੋਕਾਂ ਨੂੰ ਆਪਣੇ-ਆਪਣੇ ਘਰਾਂ ਨੂੰ ਜਾਣ ਦੀ ਅਪੀਲ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਨੂੰ ਕਿਹਾ ਗਿਆ। ਹਾਲਾਂਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੂਰੇ ਸੂਬੇ ਵਿੱਚ ਮਹੌਲ ਸ਼ਾਂਤੀਪੂਰਨ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਲਾਲ ਚੌਂਕ ਨੂੰ ਕੰਡੇਦਾਰ ਤਾਰਾਂ ਨਾਲ ਸੀਲ ਕਰ ਦਿੱਤਾ ਗਿਆ ਹੈ ਅਤੇ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ 'ਤੇ ਵੀ ਫਿਲਹਾਲ ਰੋਕ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਅਪੀਲ ਕੀਤੀ ਗਈ ਅਤੇ ਦੁਕਾਨਾਂ ਨੂੰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।