ETV Bharat / bharat

ਅਯੁੱਧਿਆ 'ਚ ਧਾਰਾ 144 ਲਾਗੂ, ਭਾਰੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ - ਅਯੁੱਧਿਆ ਵਿਚ ਧਾਰਾ 144 ਲਾਗੂ

ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਕੇਸ ਦੀ ਸੁਣਵਾਈ ਦੇ ਅੰਤਮ ਪੜਾਅ ਦਾਖਲੇ ਦੇ ਮੱਦੇਨਜ਼ਰ ਅਯੁੱਧਿਆ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਕ੍ਰਮ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਫ਼ੋਟੋ
author img

By

Published : Oct 14, 2019, 8:45 AM IST

ਨਵੀਂ ਦਿੱਲੀ: ਅਯੁੱਧਿਆ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਧਾਰਾ 10 ਦਸੰਬਰ ਤੱਕ ਲਾਗੂ ਰਹੇਗੀ। ਜ਼ਿਲਾ ਅਧਿਕਾਰੀ ਅਨੁਜ ਦੇ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਹਾਲਾਂਕਿ, ਧਾਰਾ 144 ਦਾ ਆਉਣ ਵਾਲੇ ਤਿਉਹਾਰਾਂ ਅਤੇ ਦੀਵਾਲੀ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ।

ਇਹ ਵੀ ਪੜ੍ਹੋਂ: ETV ਭਾਰਤ ਦੀ ਮੁਹਿੰਮ ਨੂੰ ਮਿਲਿਆ ਪਿੰਡ ਕੱਲਰ ਮਾਜਰੀ ਦੇ ਕਿਸਾਨਾਂ ਦਾ ਸਾਥ

ਦੁਸਹਿਰੇ 'ਤੇ ਹਫਤੇ ਦੀਆਂ ਛੁੱਟੀਆਂ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਅਯੁੱਧਿਆ ਦੀ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਕੇਸ ਦੀ ਸੁਣਵਾਈ ਸੋਮਵਾਰ ਨੂੰ ਆਖਰੀ ਪੜਾਅ ਵਿੱਚ ਦਾਖਲ ਹੋਵੇਗੀ, ਅਤੇ ਅਦਾਲਤ ਦੀ ਸੰਵਿਧਾਨਕ ਬੈਂਚ ਇਸ ਕੇਸ ਦੀ ਸੁਣਵਾਈ 38ਵੇਂ ਦਿਨ ਕਰੇਗਾ।

ਜ਼ਿਕਰਯੋਗ ਹੈ ਕਿ ਜੱਜ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਗੁੰਝਲਦਾਰ ਮਸਲੇ ਦਾ ਸੁਖਾਵਾਂ ਹੱਲ ਨਾ ਲੱਭਣ ਵਿਚ ਆਪਸੀ ਗੱਲਬਾਤ ਦੀ ਪ੍ਰਕਿਰਿਆ ਦੇ ਅਸਫਲ ਰਹਿਣ ਤੋਂ ਬਾਅਦ 6 ਅਗਸਤ ਤੋਂ ਆਪਣੀ ਰੋਜ਼ਾਨਾ ਕਾਰਵਾਈ ਸ਼ੁਰੂ ਕੀਤੀ ਸੀ।

ਜ਼ਿਕਰਯੋਗ ਹੈ ਕਿ ਚੋਟੀ ਦੀ ਅਦਾਲਤ ਇਲਾਹਾਬਾਦ ਹਾਈ ਕੋਰਟ ਦੇ 2014 ਦੇ ਫੈਸਲੇ ਵਿਰੁੱਧ 14 ਅਪੀਲਾਂ ਦੀ ਸੁਣਵਾਈ ਕਰ ਰਹੀ ਹੈ। ਬੈਂਚ ਨੇ ਇਸ ਕੇਸ ਵਿੱਚ ਅਦਾਲਤੀ ਕਾਰਵਾਈ ਪੂਰੀ ਕਰਨ ਲਈ ਸਮਾਂ ਸੀਮਾ ਦੀ ਸਮੀਖਿਆ ਕੀਤੀ ਸੀ, ਅਤੇ ਇਸ ਲਈ 17 ਅਕਤੂਬਰ ਦੀ ਹੱਦ ਨਿਰਧਾਰਤ ਕੀਤੀ ਸੀ। ਬੈਂਚ ਦੇ ਮੈਂਬਰਾਂ ਵਿੱਚ ਜਸਟਿਸ ਐਸ.ਏ. ਬੋਬੜੇ, ਜਸਟਿਸ ਡੀ ਵਾਈ ਚੰਦਰਚੂਦ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ.ਏ. ਨਜ਼ੀਰ ਵੀ ਸ਼ਾਮਲ ਹੈ।

Intro:Body:

Amrit

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.