ETV Bharat / bharat

ਅਯੁੱਧਿਆ ਮਾਮਲੇ ਉੱਤੇ ਫ਼ੈਸਲਾ: ਪੂਰੇ ਜੰਮੂ-ਕਸ਼ਮੀਰ ਵਿੱਚ ਧਾਰਾ 144 ਲਾਗੂ - ਅਯੁੱਧਿਆ ਮਾਮਲੇ ਉੱਤੇ ਫ਼ੈਸਲਾ

ਪੰਜ ਜੱਜਾਂ ਦਾ ਬੈਂਚ ਅਯੁੱਧਿਆ ਵਿਵਾਦ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਹੈ। ਇਸ ਦੇ ਮੱਦੇਨਜ਼ਰ ਭਾਰਤ ਦੇ ਕਈ ਹਿੱਸਿਆਂ ਵਿੱਚ 144 ਧਾਰਾ ਲਾਗੂ ਕਰ ਦਿੱਤੀ ਗਈ ਹੈ।

ਫ਼ੋਟੋ
author img

By

Published : Nov 9, 2019, 11:40 AM IST

ਨਵੀਂ ਦਿੱਲੀ: ਅਯੁੱਧਿਆ ਮਾਮਲੇ ਉੱਤੇ ਫ਼ੈਸਲਾ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਜੰਮੂ-ਕਸ਼ਮੀਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ ਵਿਖੇ ਜੈਪੁਰ ਵਿੱਚ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ ਤੇ ਧਾਰਾ 144 ਲਾਗੂ ਕੀਤੀ ਗਈ ਹੈ।

ਕੋਈ ਗ਼ਲਤ ਅਫ਼ਵਾਹ ਨਾ ਫੈਲ ਸਕੇ ਇਸ ਨੂੰ ਲੈ ਕੇ ਪੂਰੇ ਜੰਮੂ-ਕਸ਼ਮੀਰ ਵਿੱਚ ਧਾਰਾ 144 ਲਾਗੂ ਹੋ ਚੁੱਕੀ ਹੈ। ਅਯੁੱਧਿਆ ਵਿਵਾਦ 'ਤੇ ਫੈਸਲੇ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਵੀ ਸਾਰੇ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਅਤੇ ਸਿਖਲਾਈ ਕੇਂਦਰ 9 ਤੋਂ 11 ਨਵੰਬਰ ਤੱਕ ਬੰਦ ਰਹਿਣਗੇ। ਇਸ ਤੋਂ ਪਹਿਲਾ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਲੋਕਾਂ ਨੂੰ ਸੂਬੇ 'ਚ ਸ਼ਾਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

Section 144 is imposed in entire Jammu and Kashmir
ਧੰਨਵਾਦ ਏਐਨਆਈ

ਇਸ ਤੋਂ ਇਲਾਵਾ ਰਾਜਸਥਾਨ ਵਿਖੇ ਜੈਪੁਰ ਵਿੱਚ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਜੈਪੁਰ ਕਮਿਸ਼ਨਰੇਟ ਵਲੋਂ ਇਹ ਫੈਸਲਾ ਲਿਆ ਗਿਆ। ਰਾਜਸਥਾਨ ਸਰਕਾਰ ਵਲੋਂ ਬੂੰਦੀ ਵਿਖੇ ਧਾਰਾ 144 ਲਾਗੂ ਅਤੇ ਇਸ ਦੇ ਨਾਲ ਹੀ ਸਕੂਲ ਵੀ ਬੰਦ ਰਹਿਣਗੇ। ਅਜਮੇਰ ਜ਼ਿਲ੍ਹੇ ਵਿੱਚ ਵੀ ਧਾਰਾ 144 ਲਾਗੂ, ਅੱਜ ਸਾਰੇ ਸਕੂਲ ਅਤੇ ਕਾਲਜ ਬੰਦ ਰਹੇ। ਇਸ ਤੋਂ ਇਲਾਵਾ ਉੱਥੇ ਸਵੇਰ 6 ਵਜੇ ਤੱਕ ਇੰਟਰਨੈੱਟ ਸੇਵਾਵਾਂ ਵੀ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲਾਂਘੇ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਸਣੇ ਧਾਰਮਿਕ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਟੀਵੀ ਚੈਨਲਾਂ ਦੇ ਮੁਤਾਬਕ, ਫ਼ੈਸਲੇ ਤੋਂ ਪਹਿਲਾਂ ਸਾਰੇ ਪੰਜ ਜੱਜਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Intro:Body:Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.