ਸ੍ਰੀ ਨਗਰ: ਪਾਕਿਸਤਾਨ ਸਮਰਥਨ ਵਾਲੇ ਅੱਤਵਾਦੀਆਂ ਵੱਲੋਂ ਜੰਮੂ ਕਸ਼ਮੀਰ ਵਿੱਚ ਹਮਲਾ ਕਰਨ ਦੀ ਖੂਫੀਆ ਖਬਰ ਮਿਲਣ ਤੋਂ ਬਾਅਦ ਫੌਜ, ਹਵਾਈ ਸੈਨਾ ਅਤੇ ਹੋਰ ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ ਰੱਖ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਵੱਲੋਂ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਗਈ।
ਦਰਅਸਲ, ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਮਿਲਿਆ ਉਸ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਪਹਿਲਾ ਹੀ ਸੁਰੱਖਿਆ ਬਲਾਂ ਨੂੰ ਘਾਟੀ 'ਚ ਹਾਈ ਅਲਰਟ 'ਤੇ ਰੱਖਿਆ ਗਿਆ ਸੀ। ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਮਰਥਿਤ ਅੱਤਵਾਦੀ ਹਮਲੇ ਨੂੰ ਕਸ਼ਮੀਰ ਘਾਟੀ ਵਿੱਚ ਅੰਜਾਮ ਦੇ ਸਕਦੇ ਹਨ। ਇਸ ਪਿੱਛੇ ਪਾਕਿਸਤਾਨ ਦਾ ਹੱਥ ਦੱਸਿਆ ਜਾ ਰਿਹਾ ਹੈ, ਜਿਸ ਨਾਲ ਉਹ ਕਸ਼ਮੀਰ ਘਾਟੀ ਵਿੱਚ ਅਸ਼ਾਂਤੀ ਫੈਲਾਉਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਅਰੁਣ ਜੇਤਲੀ ਦੀ ਹਾਲਤ ਨਾਜ਼ੁਕ, ਅਮਿਤ ਸ਼ਾਹ ਤੇ ਯੋਗੀ ਨੇ ਏਮਜ਼ ਜਾ ਕੇ ਜਾਣਿਆ ਹਾਲ
ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਧਾਨ ਸਭਾ ਵਿੱਚ ਇੱਕ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਖੁਦ ਕਿਹਾ ਸੀ ਕਿ ਉਹ ਚੁੱਪ ਨਹੀਂ ਰਹਿਣਗੇ, ਉਨ੍ਹਾਂ ਕਿਹਾ ਕਿ ਕਸ਼ਮੀਰ ਬਾਰੇ ਫੈਸਲਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਆਖਰੀ ਕਾਰਡ ਖੇਡਿਆ ਹੈ। ਇਮਰਾਨ ਨੇ ਕਿਹਾ ਸੀ ਕਿ ਪਾਕਿਸਤਾਨ ਮੋਦੀ ਦੀ ਇਸ ਕਾਰਵਾਈ ਲਈ ਇੱਟ ਦਾ ਜਵਾਬ ਪੱਥਰ ਨਾਲ ਦੇਵੇਗਾ।