ETV Bharat / bharat

ਅੱਤਵਾਦ ਦੀ ਆੜ 'ਚ ਨਸ਼ਾ ਸਪਲਾਈ ਕਰਨ ਵਾਲੇ ਜੈਸ਼-ਏ-ਮੁਹੰਮਦ ਦੇ 6 ਸਾਥੀ ਗ੍ਰਿਫ਼ਤਾਰ

author img

By

Published : Jun 1, 2020, 6:59 PM IST

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ, ਸੁਰੱਖਿਆ ਬਲਾਂ ਨੇ ਅੱਤਵਾਦ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ (Narco-Terror Module) ਕਰਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਹੈ। ਇਸ ਵਿੱਚ ਜੈਸ਼-ਏ-ਮੁਹੰਮਦ ਦੇ 6 ਸਾਥੀ ਗ੍ਰਿਫਤਾਰ ਕੀਤੇ ਗਏ।

narco terror module,jaish-e-mohammed , indian army
ਸ੍ਰੀ ਨਗਰ

ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ (Narco-Terror Module) ਕਰਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਦਾ ਪਰਦਾਫਾਸ਼ ਕਰਦਿਆਂ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ ਨਾਲ ਸਬੰਧਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

  • Budgam Police busted narco-terror module. Arrested 6 terrorist associates linked to proscribed terror outfit Jaish-e-Mohammed. Narcotic substance, arms & ammunition recovered from their possession. Case registered: Kashmir Zone Police pic.twitter.com/ukIra4vj9K

    — ANI (@ANI) June 1, 2020 " class="align-text-top noRightClick twitterSection" data=" ">

ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਗ੍ਰਿਫਤਾਰ ਹੋਏ ਵਿਅਕਤੀਆਂ ਦੇ ਪਾਕਿਸਤਾਨ ਵਿੱਚ ਰਹਿ ਰਹੇ ਆਪਣੇ ਹੈਂਡਲਰਾਂ ਨਾਲ ਨੇੜਲੇ ਸੰਪਰਕ ਵਿੱਚ ਸਨ ਅਤੇ ਜੈਸ਼ ਅੱਤਵਾਦੀਆਂ ਨੂੰ ਨਸ਼ਾ ਤਸਕਰੀ, ਹਥਿਆਰ ਬਣਾਉਣ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਸ਼ਾਮਲ ਸਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਜ਼ਿਲ੍ਹੇ ਦੇ ਚੰਦੂਰਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਦਸੀਰ ਫੈਯਾਜ਼, ਸ਼ਬੀਰ ਗਨਈ, ਸਗੀਰ ਅਹਿਮਦ ਪੋਸਵਾਲ, ਇਸਹਾਕ ਭੱਟ ਅਤੇ ਅਰਸ਼ੀਦ ਥੋਕਰ ਵਜੋਂ ਹੋਈ ਹੈ, ਜਦਕਿ ਇੱਕ ਨਾਬਾਲਿਗ ਦੀ ਪਛਾਣ ਗੁਪਤ ਰੱਖੀ ਗਈ ਹੈ।

ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਦੇ ਸਬੰਧ ਦਾ ਪਰਦਾਫਾਸ਼
ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਇਤਰਾਜ਼ਯੋਗ ਸਮੱਗਰੀ, ਹਥਿਆਰ, ਇੱਕ ਪਿਸਤੌਲ, ਇੱਕ ਹੈਂਡ ਗ੍ਰੇਨੇਡ, ਇੱਕ ਕਿਲੋਂ ਹੈਰੋਇਨ ਅਤੇ 1,55,000 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਾਮਦਗੀ ਦੇ ਨਾਲ ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਵਿਚਕਾਰ ਦੇ ਸਬੰਧ ਦਾ ਪਰਦਾਫਾਸ਼ ਹੋ ਗਿਆ।

ਇਹ ਵੀ ਪੜ੍ਹੋ: ਕੁੜੀਆਂ ਅਤੇ ਮਹਿਲਾਵਾਂ ਦੀ ਪਸੰਦ ਬਣੇ ਫੈਂਸੀ ਅਤੇ ਡਿਜ਼ਾਇਨਰ ਮਾਸਕ

ETV Bharat Logo

Copyright © 2024 Ushodaya Enterprises Pvt. Ltd., All Rights Reserved.