ਨਵੀਂ ਦਿੱਲੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ਼ਬਦ ਅਨਾਹਦ ਪ੍ਰੋਗਰਾਮ ਕਰਵਾਇਆ ਗਿਆ।
ਇੰਡੀਆ ਗੇਟ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 550 ਕੀਰਤਨੀਆਂ ਨੇ ਇੱਕੋ ਜਥੇ ਦੇ ਰੂਪ 'ਚ ਗੁਰੂ ਸਾਹਿਬ ਦੀ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਪ੍ਰੋਗਰਾਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਵੱਡਿਆਂ ਹਸਤੀਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਿਰਸਾ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਪ੍ਰੋਗਰਾਮਾਂ ਨੂੰ ਦਿੱਲੀ ਦੀ ਸੰਗਤ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਹੋਰ ਪ੍ਰੋਗਰਾਮ ਵੀ ਸੰਗਤ ਦੇ ਸਹਿਯੋਗ ਨਾਲ ਭਵਿੱਖ ਦੇ ਪ੍ਰੋਗਰਾਮ ਵੀ ਕੀਤੇ ਜਾਣਗੇ।
ਇਹ ਵੀ ਪੜੋ- ETV ਭਾਰਤ ਵੱਲੋਂ ਵਿੱਢੀ ਮੁਹਿੰਮ ਦੀ ਬਲਜੀਤ ਸਿੰਘ ਦਾਦੂਵਾਲ ਨੇ ਕੀਤੀ ਸ਼ਲਾਘਾ